Ang 884
1 ਰਾਮਕਲੀ ਮਹਲਾ ੫ ॥
2 ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥
3 ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥
4 ਸਤਿਗੁਰੁ ਪਰਮੇਸਰੁ ਮੇਰਾ ॥
5 ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥
6 ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥
7 ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥
8 ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥
9 ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥
10 ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥
11 ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥
12 ਰਾਮਕਲੀ ਮਹਲਾ ੫ ॥
13 ਤੂ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ ॥
14 ਤੂ ਅਡੋਲੁ ਕਦੇ ਡੋਲਹਿ ਨਾਹੀ ਤਾ ਹਮ ਕੈਸੀ ਤਾਤੀ ॥੧॥
15 ਏਕੈ ਏਕੈ ਏਕ ਤੂਹੀ ॥
16 ਏਕੈ ਏਕੈ ਤੂ ਰਾਇਆ ॥
17 ਤਉ ਕਿਰਪਾ ਤੇ ਸੁਖੁ ਪਾਇਆ ॥੧॥ ਰਹਾਉ ॥
18 ਤੂ ਸਾਗਰੁ ਹਮ ਹੰਸ ਤੁਮਾਰੇ ਤੁਮ ਮਹਿ ਮਾਣਕ ਲਾਲਾ ॥
19 ਤੁਮ ਦੇਵਹੁ ਤਿਲੁ ਸੰਕ ਨ ਮਾਨਹੁ ਹਮ ਭੁੰਚਹ ਸਦਾ ਨਿਹਾਲਾ ॥੨॥
20 ਹਮ ਬਾਰਿਕ ਤੁਮ ਪਿਤਾ ਹਮਾਰੇ ਤੁਮ ਮੁਖਿ ਦੇਵਹੁ ਖੀਰਾ ॥
21 ਹਮ ਖੇਲਹ ਸਭਿ ਲਾਡ ਲਡਾਵਹ ਤੁਮ ਸਦ ਗੁਣੀ ਗਹੀਰਾ ॥੩॥
22 ਤੁਮ ਪੂਰਨ ਪੂਰਿ ਰਹੇ ਸੰਪੂਰਨ ਹਮ ਭੀ ਸੰਗਿ ਅਘਾਏ ॥
23 ਮਿਲਤ ਮਿਲਤ ਮਿਲਤ ਮਿਲਿ ਰਹਿਆ ਨਾਨਕ ਕਹਣੁ ਨ ਜਾਏ ॥੪॥੬॥
24 ਰਾਮਕਲੀ ਮਹਲਾ ੫ ॥
25 ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥
26 ਕਰਨਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥
27 ਨਿਰਤਿ ਕਰੇ ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥੧॥
28 ਰਾਮ ਕੋ ਨਿਰਤਿਕਾਰੀ ॥
29 ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ ॥੧॥ ਰਹਾਉ ॥
30 ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥
31 ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ ॥
32 ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥੨॥
33 ਚੰਦੁ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥
34 ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥
35 ਭਿੰਨ ਭਿੰਨ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥੩॥
36 ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ ॥
37 ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ ॥
38 ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ ਭੇਟੈ ਪੂਰਾ ॥੪॥੭॥