Ang 946
1 ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥
2 ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥
3 ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥
4 ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥
5 ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥
6 ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥
7 ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥
8 ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥
9 ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥
10 ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥
11 ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥
12 ਗੁਰਮੁਖਿ ਨਿਜ ਘਰਿ ਵਾਸਾ ਹੋਇ ॥
13 ਗੁਰਮੁਖਿ ਜੋਗੀ ਜੁਗਤਿ ਪਛਾਣੈ ॥
14 ਗੁਰਮੁਖਿ ਨਾਨਕ ਏਕੋ ਜਾਣੈ ॥੬੯॥
15 ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥
16 ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥
17 ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥
18 ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥
19 ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥
20 ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥
21 ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥
22 ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥
23 ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥
24 ਗੁਰਮੁਖਿ ਦਰਗਹ ਨ ਆਵੈ ਹਾਰਿ ॥
25 ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥
26 ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥
27 ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥
28 ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥
29 ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥
30 ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥
31 ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥
32 ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥
33 ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥
34 ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥
35 ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥
36 ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥
37 ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥
38 ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥