Ang 951
1 ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥
2 ਜਨ ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥੨॥
3 ਪਉੜੀ ॥
4 ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥
5 ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥
6 ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥
7 ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥
8 ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ ॥੯॥
9 ਸਲੋਕ ਮਃ ੩ ॥
10 ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥
11 ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ਕਰਮ ਕਰੇਨਿ ॥
12 ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥
13 ਸਚੈ ਲਾਏ ਸਚਿ ਲਗੇ ਸਦਾ ਸਚੁ ਸਮਾਲੇਨਿ ॥
14 ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥੧॥
15 ਮਃ ੩ ॥
16 ਗੁਰੂ ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥
17 ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥
18 ਕੂੜੁ ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥
19 ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥
20 ਨਾਨਕ ਜਿਤੁ ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥੨॥
21 ਪਉੜੀ ॥
22 ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਕੀਤੀ ॥
23 ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥
24 ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥
25 ਜਿਨ ਕਉ ਪੋਤੈ ਪੁੰਨੁ ਹੈ ਤਿਨੑ ਵਾਤਿ ਸਿਪੀਤੀ ॥
26 ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥੧੦॥
27 ਸਲੋਕੁ ਮਃ ੧ ॥
28 ਸਤੀ ਪਾਪੁ ਕਰਿ ਸਤੁ ਕਮਾਹਿ ॥
29 ਗੁਰ ਦੀਖਿਆ ਘਰਿ ਦੇਵਣ ਜਾਹਿ ॥
30 ਇਸਤਰੀ ਪੁਰਖੈ ਖਟਿਐ ਭਾਉ ॥
31 ਭਾਵੈ ਆਵਉ ਭਾਵੈ ਜਾਉ ॥
32 ਸਾਸਤੁ ਬੇਦੁ ਨ ਮਾਨੈ ਕੋਇ ॥
33 ਆਪੋ ਆਪੈ ਪੂਜਾ ਹੋਇ ॥
34 ਕਾਜੀ ਹੋਇ ਕੈ ਬਹੈ ਨਿਆਇ ॥
35 ਫੇਰੇ ਤਸਬੀ ਕਰੇ ਖੁਦਾਇ ॥
36 ਵਢੀ ਲੈ ਕੈ ਹਕੁ ਗਵਾਏ ॥
37 ਜੇ ਕੋ ਪੁਛੈ ਤਾ ਪੜਿ ਸੁਣਾਏ ॥
38 ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ ॥
39 ਲੋਕ ਮੁਹਾਵਹਿ ਚਾੜੀ ਖਾਹਿ ॥
40 ਚਉਕਾ ਦੇ ਕੈ ਸੁਚਾ ਹੋਇ ॥
41 ਐਸਾ ਹਿੰਦੂ ਵੇਖਹੁ ਕੋਇ ॥
42 ਜੋਗੀ ਗਿਰਹੀ ਜਟਾ ਬਿਭੂਤ ॥
43 ਆਗੈ ਪਾਛੈ ਰੋਵਹਿ ਪੂਤ ॥
44 ਜੋਗੁ ਨ ਪਾਇਆ ਜੁਗਤਿ ਗਵਾਈ ॥
45 ਕਿਤੁ ਕਾਰਣਿ ਸਿਰਿ ਛਾਈ ਪਾਈ ॥
46 ਨਾਨਕ ਕਲਿ ਕਾ ਏਹੁ ਪਰਵਾਣੁ ॥
47 ਆਪੇ ਆਖਣੁ ਆਪੇ ਜਾਣੁ ॥੧॥
48 ਮਃ ੧ ॥
49 ਹਿੰਦੂ ਕੈ ਘਰਿ ਹਿੰਦੂ ਆਵੈ ॥
50 ਸੂਤੁ ਜਨੇਊ ਪੜਿ ਗਲਿ ਪਾਵੈ ॥
51 ਸੂਤੁ ਪਾਇ ਕਰੇ ਬੁਰਿਆਈ ॥
52 ਨਾਤਾ ਧੋਤਾ ਥਾਇ ਨ ਪਾਈ ॥
53 ਮੁਸਲਮਾਨੁ ਕਰੇ ਵਡਿਆਈ ॥