Ang 952
1 ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥
2 ਰਾਹੁ ਦਸਾਇ ਓਥੈ ਕੋ ਜਾਇ ॥
3 ਕਰਣੀ ਬਾਝਹੁ ਭਿਸਤਿ ਨ ਪਾਇ ॥
4 ਜੋਗੀ ਕੈ ਘਰਿ ਜੁਗਤਿ ਦਸਾਈ ॥
5 ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥
6 ਮੁੰਦ੍ਰਾ ਪਾਇ ਫਿਰੈ ਸੰਸਾਰਿ ॥
7 ਜਿਥੈ ਕਿਥੈ ਸਿਰਜਣਹਾਰੁ ॥
8 ਜੇਤੇ ਜੀਅ ਤੇਤੇ ਵਾਟਾਊ ॥
9 ਚੀਰੀ ਆਈ ਢਿਲ ਨ ਕਾਊ ॥
10 ਏਥੈ ਜਾਣੈ ਸੁ ਜਾਇ ਸਿਞਾਣੈ ॥
11 ਹੋਰੁ ਫਕੜੁ ਹਿੰਦੂ ਮੁਸਲਮਾਣੈ ॥
12 ਸਭਨਾ ਕਾ ਦਰਿ ਲੇਖਾ ਹੋਇ ॥
13 ਕਰਣੀ ਬਾਝਹੁ ਤਰੈ ਨ ਕੋਇ ॥
14 ਸਚੋ ਸਚੁ ਵਖਾਣੈ ਕੋਇ ॥
15 ਨਾਨਕ ਅਗੈ ਪੁਛ ਨ ਹੋਇ ॥੨॥
16 ਪਉੜੀ ॥
17 ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥
18 ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥
19 ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥
20 ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥
21 ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥੧੧॥
22 ਸਲੋਕ ਮਃ ੧ ॥
23 ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥
24 ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥
25 ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥
26 ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥
27 ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥
28 ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥
29 ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥
30 ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥
31 ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥
32 ਮਃ ੧ ॥
33 ਸੋ ਗਿਰਹੀ ਜੋ ਨਿਗ੍ਰਹੁ ਕਰੈ ॥
34 ਜਪੁ ਤਪੁ ਸੰਜਮੁ ਭੀਖਿਆ ਕਰੈ ॥
35 ਪੁੰਨ ਦਾਨ ਕਾ ਕਰੇ ਸਰੀਰੁ ॥
36 ਸੋ ਗਿਰਹੀ ਗੰਗਾ ਕਾ ਨੀਰੁ ॥
37 ਬੋਲੈ ਈਸਰੁ ਸਤਿ ਸਰੂਪੁ ॥
38 ਪਰਮ ਤੰਤ ਮਹਿ ਰੇਖ ਨ ਰੂਪੁ ॥੨॥
39 ਮਃ ੧ ॥
40 ਸੋ ਅਉਧੂਤੀ ਜੋ ਧੂਪੈ ਆਪੁ ॥
41 ਭਿਖਿਆ ਭੋਜਨੁ ਕਰੈ ਸੰਤਾਪੁ ॥
42 ਅਉਹਠ ਪਟਣ ਮਹਿ ਭੀਖਿਆ ਕਰੈ ॥
43 ਸੋ ਅਉਧੂਤੀ ਸਿਵ ਪੁਰਿ ਚੜੈ ॥
44 ਬੋਲੈ ਗੋਰਖੁ ਸਤਿ ਸਰੂਪੁ ॥
45 ਪਰਮ ਤੰਤ ਮਹਿ ਰੇਖ ਨ ਰੂਪੁ ॥੩॥
46 ਮਃ ੧ ॥
47 ਸੋ ਉਦਾਸੀ ਜਿ ਪਾਲੇ ਉਦਾਸੁ ॥
48 ਅਰਧ ਉਰਧ ਕਰੇ ਨਿਰੰਜਨ ਵਾਸੁ ॥
49 ਚੰਦ ਸੂਰਜ ਕੀ ਪਾਏ ਗੰਢਿ ॥
50 ਤਿਸੁ ਉਦਾਸੀ ਕਾ ਪੜੈ ਨ ਕੰਧੁ ॥
51 ਬੋਲੈ ਗੋਪੀ ਚੰਦੁ ਸਤਿ ਸਰੂਪੁ ॥
52 ਪਰਮ ਤੰਤ ਮਹਿ ਰੇਖ ਨ ਰੂਪੁ ॥੪॥
53 ਮਃ ੧ ॥
54 ਸੋ ਪਾਖੰਡੀ ਜਿ ਕਾਇਆ ਪਖਾਲੇ ॥
55 ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥
56 ਸੁਪਨੈ ਬਿੰਦੁ ਨ ਦੇਈ ਝਰਣਾ ॥