Ang 966
1 ਧੰਨੁ ਸੁ ਤੇਰੇ ਭਗਤ ਜਿਨੑੀ ਸਚੁ ਤੂੰ ਡਿਠਾ ॥
2 ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥
3 ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥੨੦॥
4 ਸਲੋਕ ਮਃ ੫ ॥
5 ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥
6 ਜੋ ਨਰ ਪੀਰਿ ਨਿਵਾਜਿਆ ਤਿਨੑਾ ਅੰਚ ਨ ਲਾਗ ॥੧॥
7 ਮਃ ੫ ॥
8 ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥
9 ਵਿਰਲੇ ਕੇਈ ਪਾਈਅਨੑਿ ਜਿਨੑਾ ਪਿਆਰੇ ਨੇਹ ॥੨॥
10 ਪਉੜੀ ॥
11 ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥
12 ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥
13 ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥
14 ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥
15 ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥
16 ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥
17 ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥
18 ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥੨੧॥
19 ਸਲੋਕ ਮਃ ੫ ॥
20 ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥
21 ਨਾਨਕ ਵਿਰਲੇ ਪਾਈਅਹਿ ਤਿਸੁ ਜਨ ਕੀਮ ਨ ਮੂਲਿ ॥੧॥
22 ਮਃ ੫ ॥
23 ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥
24 ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥੨॥
25 ਪਉੜੀ ॥
26 ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥
27 ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥
28 ਆਪੇ ਸਭਨਾ ਮੰਝਿ ਆਪੇ ਬਾਹਰਾ ॥
29 ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥
30 ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥
31 ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥
32 ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥
33 ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥
34 ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ॥
35 ੴ ਸਤਿਗੁਰ ਪ੍ਰਸਾਦਿ ॥
36 ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥
37 ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥
38 ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥
39 ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥
40 ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥
41 ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥
42 ਸਹਿ ਟਿਕਾ ਦਿਤੋਸੁ ਜੀਵਦੈ ॥੧॥
43 ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥
44 ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥
45 ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥
46 ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥