Ang 98
1 ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥
2 ਮਾਝ ਮਹਲਾ ੫ ॥
3 ਖੋਜਤ ਖੋਜਤ ਦਰਸਨ ਚਾਹੇ ॥
4 ਭਾਤਿ ਭਾਤਿ ਬਨ ਬਨ ਅਵਗਾਹੇ ॥
5 ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥
6 ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥
7 ਪੂਜਾ ਤਿਲਕੁ ਤੀਰਥ ਇਸਨਾਨਾ ॥
8 ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥
9 ਅਨਿਕ ਬਰਖ ਕੀਏ ਜਪ ਤਾਪਾ ॥
10 ਗਵਨੁ ਕੀਆ ਧਰਤੀ ਭਰਮਾਤਾ ॥
11 ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥
12 ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥
13 ਮਨੁ ਤਨੁ ਸੀਤਲੁ ਧੀਰਜੁ ਪਾਇਆ ॥
14 ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥
15 ਮਾਝ ਮਹਲਾ ੫ ॥
16 ਪਾਰਬ੍ਰਹਮ ਅਪਰੰਪਰ ਦੇਵਾ ॥
17 ਅਗਮ ਅਗੋਚਰ ਅਲਖ ਅਭੇਵਾ ॥
18 ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥੧॥
19 ਗੁਰਮੁਖਿ ਮਧੁਸੂਦਨੁ ਨਿਸਤਾਰੇ ॥
20 ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥
21 ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥੨॥
22 ਨਿਰਹਾਰੀ ਕੇਸਵ ਨਿਰਵੈਰਾ ॥
23 ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥
24 ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥
25 ਅਮੋਘ ਦਰਸਨ ਬੇਅੰਤ ਅਪਾਰਾ ॥
26 ਵਡ ਸਮਰਥੁ ਸਦਾ ਦਾਤਾਰਾ ॥
27 ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥
28 ਮਾਝ ਮਹਲਾ ੫ ॥
29 ਕਹਿਆ ਕਰਣਾ ਦਿਤਾ ਲੈਣਾ ॥
30 ਗਰੀਬਾ ਅਨਾਥਾ ਤੇਰਾ ਮਾਣਾ ॥
31 ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥
32 ਭਾਣੈ ਉਝੜ ਭਾਣੈ ਰਾਹਾ ॥
33 ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥
34 ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥
35 ਨਾ ਕੋ ਮੂਰਖੁ ਨਾ ਕੋ ਸਿਆਣਾ ॥
36 ਵਰਤੈ ਸਭ ਕਿਛੁ ਤੇਰਾ ਭਾਣਾ ॥
37 ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥
38 ਖਾਕੁ ਸੰਤਨ ਕੀ ਦੇਹੁ ਪਿਆਰੇ ॥
39 ਆਇ ਪਇਆ ਹਰਿ ਤੇਰੈ ਦੁਆਰੈ ॥
40 ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥
41 ਮਾਝ ਮਹਲਾ ੫ ॥
42 ਦੁਖੁ ਤਦੇ ਜਾ ਵਿਸਰਿ ਜਾਵੈ ॥
43 ਭੁਖ ਵਿਆਪੈ ਬਹੁ ਬਿਧਿ ਧਾਵੈ ॥
44 ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥
45 ਸਤਿਗੁਰੁ ਮੇਰਾ ਵਡ ਸਮਰਥਾ ॥