Ang 985
1 ਮਾਲੀ ਗਉੜਾ ਮਹਲਾ ੪ ॥
2 ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥
3 ਅਪਰੰਪਰੋ ਪਾਰਬ੍ਰਹਮੁ ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥੧॥ ਰਹਾਉ ॥
4 ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ ॥
5 ਹਰਿ ਆਨਿ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥੧॥
6 ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ ਲਿਵ ਲਾਇਓ ॥
7 ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥੨॥
8 ਪਤਿਤ ਪਾਵਨੁ ਨਾਮੁ ਨਰਹਰਿ ਮੰਦਭਾਗੀਆਂ ਨਹੀ ਭਾਇਓ ॥
9 ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥੩॥
10 ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ ॥
11 ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ ਸਮਾਇਓ ॥੪॥੩॥
12 ਮਾਲੀ ਗਉੜਾ ਮਹਲਾ ੪ ॥
13 ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥
14 ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥੧॥ ਰਹਾਉ ॥
15 ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ ਗੁਰਮਤਿ ਜਾਗਾ ॥
16 ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥੧॥
17 ਮਨਮੁਖੁ ਰੰਗੁ ਕਸੁੰਭੁ ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥
18 ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮ ਰਾਇ ਕਾ ਲਾਗਾ ॥੨॥
19 ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥
20 ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥੩॥
21 ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥
22 ਜਨ ਨਾਨਕੁ ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥੪॥੪॥
23 ਮਾਲੀ ਗਉੜਾ ਮਹਲਾ ੪ ॥
24 ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ ॥
25 ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ ॥
26 ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥
27 ਜਿਨੑ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥੧॥
28 ਜਿਨੑ ਹਰਿ ਨਾਮੁ ਧਿਆਇਆ ਤਿਨੑ ਚੂਕੇ ਸਰਬ ਜੰਜਾਲਾ ॥
29 ਤਿਨੑ ਜਮੁ ਨੇੜਿ ਨ ਆਵਈ ਗੁਰਿ ਰਾਖੇ ਹਰਿ ਰਖਵਾਲਾ ॥੨॥
30 ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥
31 ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥
32 ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ ॥
33 ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥
34 ਮਾਲੀ ਗਉੜਾ ਮਹਲਾ ੪ ॥