Ang 1015
1 ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥
2 ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥੫॥
3 ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥
4 ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥੬॥
5 ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥
6 ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥੭॥
7 ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥
8 ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥੮॥੧॥੯॥
9 ਮਾਰੂ ਮਹਲਾ ੧ ॥
10 ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥
11 ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ ॥੧॥
12 ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
13 ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥੧॥ ਰਹਾਉ ॥
14 ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥
15 ਆਵਨਿ ਵੰਞਨਿ ਨਾ ਰਹਨਿ ਪੂਰ ਭਰੇ ਪਹੀਆਹ ॥੨॥
16 ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥
17 ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥੩॥
18 ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥
19 ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ ॥੪॥
20 ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥
21 ਸਾ ਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥੫॥
22 ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥
23 ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥੬॥
24 ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥
25 ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥੭॥
26 ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥
27 ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥੮॥੨॥੧੦॥
28 ਮਾਰੂ ਮਹਲਾ ੧ ॥
29 ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥
30 ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥੧॥
31 ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥
32 ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥੧॥ ਰਹਾਉ ॥
33 ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥
34 ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥੨॥
35 ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥
36 ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥੩॥
37 ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥
38 ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥੪॥
39 ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥
40 ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥