Ang 1025
1 ਨਾਵਹੁ ਭੁਲੀ ਚੋਟਾ ਖਾਏ ॥
2 ਬਹੁਤੁ ਸਿਆਣਪ ਭਰਮੁ ਨ ਜਾਏ ॥
3 ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥
4 ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥
5 ਮੈ ਦੇਖਾਲਿਹੁ ਤਿਸੁ ਸਾਲਾਹੀ ॥
6 ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥
7 ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥
8 ਜੇ ਕੋ ਵਡਾ ਕਹਾਇ ਵਡਾਈ ਖਾਵੈ ॥
9 ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥
10 ਵਡੀ ਵਡਿਆਈ ਵੇਪਰਵਾਹੇ ॥
11 ਆਪਿ ਉਪਾਏ ਦਾਨੁ ਸਮਾਹੇ ॥
12 ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥
13 ਇਕਿ ਸੋਗੀ ਇਕਿ ਰੋਗਿ ਵਿਆਪੇ ॥
14 ਜੋ ਕਿਛੁ ਕਰੇ ਸੁ ਆਪੇ ਆਪੇ ॥
15 ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥
16 ਇਕਿ ਨਾਗੇ ਭੂਖੇ ਭਵਹਿ ਭਵਾਏ ॥
17 ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥
18 ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥
19 ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥
20 ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥
21 ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥
22 ਗੁਰਮਤਿ ਛੋਡਹਿ ਉਝੜਿ ਜਾਈ ॥
23 ਮਨਮੁਖਿ ਰਾਮੁ ਨ ਜਪੈ ਅਵਾਈ ॥
24 ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥
25 ਹੁਕਮੇ ਆਵੈ ਹੁਕਮੇ ਜਾਵੈ ॥
26 ਬੂਝੈ ਹੁਕਮੁ ਸੋ ਸਾਚਿ ਸਮਾਵੈ ॥
27 ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥
28 ਮਾਰੂ ਮਹਲਾ ੧ ॥
29 ਆਪੇ ਕਰਤਾ ਪੁਰਖੁ ਬਿਧਾਤਾ ॥
30 ਜਿਨਿ ਆਪੇ ਆਪਿ ਉਪਾਇ ਪਛਾਤਾ ॥
31 ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥
32 ਆਪੇ ਨੇੜੈ ਨਾਹੀ ਦੂਰੇ ॥
33 ਬੂਝਹਿ ਗੁਰਮੁਖਿ ਸੇ ਜਨ ਪੂਰੇ ॥
34 ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥
35 ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥
36 ਹਰਿ ਗੁਣ ਗਾਵਹਿ ਰਸਨ ਰਸੇਰੇ ॥
37 ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥
38 ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥
39 ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥
40 ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥
41 ਬੂਝਹੁ ਹਰਿ ਜਨ ਸਤਿਗੁਰ ਬਾਣੀ ॥
42 ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥
43 ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥
44 ਛੋਡਹੁ ਪ੍ਰਾਣੀ ਕੂੜ ਕਬਾੜਾ ॥
45 ਕੂੜੁ ਮਾਰੇ ਕਾਲੁ ਉਛਾਹਾੜਾ ॥
46 ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥