Ang 1029
1 ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥
2 ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥
3 ਮਨਮੁਖ ਅੰਧੁਲੇ ਸੋਝੀ ਨਾਹੀ ॥
4 ਆਵਹਿ ਜਾਹਿ ਮਰਹਿ ਮਰਿ ਜਾਹੀ ॥
5 ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥
6 ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥
7 ਕਿਰਤ ਕੇ ਬਾਧੇ ਪਾਪ ਕਮਾਵਹਿ ॥
8 ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥
9 ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥
10 ਪਰ ਪਿਰ ਰਾਤੀ ਖਸਮੁ ਵਿਸਾਰਾ ॥
11 ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥੫॥
12 ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥
13 ਨਰਕਿ ਪਚਹਿ ਅਗਿਆਨ ਅੰਧੇਰੇ ॥
14 ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥
15 ਸੂਰਜੁ ਤਪੈ ਅਗਨਿ ਬਿਖੁ ਝਾਲਾ ॥
16 ਅਪਤੁ ਪਸੂ ਮਨਮੁਖੁ ਬੇਤਾਲਾ ॥
17 ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥
18 ਮਸਤਕਿ ਭਾਰੁ ਕਲਰ ਸਿਰਿ ਭਾਰਾ ॥
19 ਕਿਉ ਕਰਿ ਭਵਜਲੁ ਲੰਘਸਿ ਪਾਰਾ ॥
20 ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥
21 ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ ॥
22 ਮਾਇਆ ਮੋਹੁ ਪਸਰਿਆ ਪਾਸਾਰਾ ॥
23 ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥੯॥
24 ਕੂੜਿ ਮੁਠੀ ਚਾਲੈ ਬਹੁ ਰਾਹੀ ॥
25 ਮਨਮੁਖੁ ਦਾਝੈ ਪੜਿ ਪੜਿ ਭਾਹੀ ॥
26 ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥੧੦॥
27 ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥
28 ਸਭਿ ਦੁਖ ਮੇਟੇ ਮਾਰਗਿ ਪਾਏ ॥
29 ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥
30 ਖੇਹੂ ਖੇਹ ਰਲੈ ਤਨੁ ਛੀਜੈ ॥
31 ਮਨਮੁਖੁ ਪਾਥਰੁ ਸੈਲੁ ਨ ਭੀਜੈ ॥
32 ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥
33 ਮਾਇਆ ਬਿਖੁ ਭੁਇਅੰਗਮ ਨਾਲੇ ॥
34 ਇਨਿ ਦੁਬਿਧਾ ਘਰ ਬਹੁਤੇ ਗਾਲੇ ॥
35 ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥
36 ਸਾਕਤ ਮਾਇਆ ਕਉ ਬਹੁ ਧਾਵਹਿ ॥
37 ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥
38 ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥੧੪॥
39 ਕੂਕਰ ਸੂਕਰ ਕਹੀਅਹਿ ਕੂੜਿਆਰਾ ॥
40 ਭਉਕਿ ਮਰਹਿ ਭਉ ਭਉ ਭਉਹਾਰਾ ॥
41 ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥
42 ਸਤਿਗੁਰੁ ਮਿਲੈ ਤ ਮਨੂਆ ਟੇਕੈ ॥
43 ਰਾਮ ਨਾਮੁ ਦੇ ਸਰਣਿ ਪਰੇਕੈ ॥
44 ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥