Ang 1034
1 ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥
2 ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥
3 ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥
4 ਆਦਿ ਨਿਰੰਜਨੁ ਨਿਰਮਲੁ ਸੋਈ ॥
5 ਅਵਰੁ ਨ ਜਾਣਾ ਦੂਜਾ ਕੋਈ ॥
6 ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥
7 ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥
8 ਅਵਰੁ ਨ ਜਾਣਾ ਦੂਆ ਤੀਆ ॥
9 ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥
10 ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥
11 ਕੋਇ ਨ ਜਾਣੈ ਤੇਰਾ ਚੀਰਾ ॥
12 ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥
13 ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥
14 ਵੇਪਰਵਾਹ ਅਖੁਟ ਭੰਡਾਰੈ ॥
15 ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥੧੪॥
16 ਆਪੇ ਦੇਖਿ ਦਿਖਾਵੈ ਆਪੇ ॥
17 ਆਪੇ ਥਾਪਿ ਉਥਾਪੇ ਆਪੇ ॥
18 ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥੧੫॥
19 ਜੇਤੀ ਹੈ ਤੇਤੀ ਤੁਧੁ ਅੰਦਰਿ ॥
20 ਦੇਖਹਿ ਆਪਿ ਬੈਸਿ ਬਿਜ ਮੰਦਰਿ ॥
21 ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥
22 ਮਾਰੂ ਮਹਲਾ ੧ ॥
23 ਦਰਸਨੁ ਪਾਵਾ ਜੇ ਤੁਧੁ ਭਾਵਾ ॥
24 ਭਾਇ ਭਗਤਿ ਸਾਚੇ ਗੁਣ ਗਾਵਾ ॥
25 ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥੧॥
26 ਸੋਹਨਿ ਭਗਤ ਪ੍ਰਭੂ ਦਰਬਾਰੇ ॥
27 ਮੁਕਤੁ ਭਏ ਹਰਿ ਦਾਸ ਤੁਮਾਰੇ ॥
28 ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥੨॥
29 ਈਸਰੁ ਬ੍ਰਹਮਾ ਦੇਵੀ ਦੇਵਾ ॥
30 ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥
31 ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥੩॥
32 ਵਿਣੁ ਜਾਣਾਏ ਕੋਇ ਨ ਜਾਣੈ ॥
33 ਜੋ ਕਿਛੁ ਕਰੇ ਸੁ ਆਪਣ ਭਾਣੈ ॥
34 ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥੪॥
35 ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥
36 ਮਨਮੁਖੁ ਆਪੁ ਗਣਾਏ ਰੋਵੈ ॥
37 ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥੫॥
38 ਨਿਰਮਲ ਕਾਇਆ ਊਜਲ ਹੰਸਾ ॥
39 ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥
40 ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥੬॥
41 ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥
42 ਭੋਗਹੁ ਰੋਗ ਸੁ ਅੰਤਿ ਵਿਗੋਵੈ ॥
43 ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥੭॥
44 ਗਿਆਨ ਵਿਹੂਣੀ ਭਵੈ ਸਬਾਈ ॥
45 ਸਾਚਾ ਰਵਿ ਰਹਿਆ ਲਿਵ ਲਾਈ ॥
46 ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥੮॥
47 ਅਟਲੁ ਅਡੋਲੁ ਅਤੋਲੁ ਮੁਰਾਰੇ ॥
48 ਖਿਨ ਮਹਿ ਢਾਹੇ ਫੇਰਿ ਉਸਾਰੇ ॥
49 ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ ਭੇਦਿ ਪਤੀਆਇਦਾ ॥੯॥