Sri Guru Granth Sahib Ji

Ang 1056

অনুবাদ বদলান

1 ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥੯॥

2 ਪੂਰਾ ਸਤਿਗੁਰੁ ਭਗਤਿ ਦ੍ਰਿੜਾਏ ॥

3 ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥

4 ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥

5 ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥

6 ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥

7 ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥

8 ਸੇ ਭਗਤ ਸਚੇ ਤੇਰੈ ਮਨਿ ਭਾਏ ॥

9 ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥

10 ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥

11 ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥

12 ਗੁਰ ਕੈ ਸਬਦਿ ਸਦਾ ਸਾਲਾਹੀ ॥

13 ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥

14 ਬਿਨੁ ਸਬਦੈ ਤੁਧੁਨੋ ਕੋਈ ਨ ਜਾਣੀ ॥

15 ਤੁਧੁ ਆਪੇ ਕਥੀ ਅਕਥ ਕਹਾਣੀ ॥

16 ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥

17 ਤੂ ਆਪੇ ਕਰਤਾ ਸਿਰਜਣਹਾਰਾ ॥

18 ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥

19 ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥੧੫॥

20 ਭਗਤ ਸਚੇ ਤੇਰੈ ਦਰਵਾਰੇ ॥

21 ਸਬਦੇ ਸੇਵਨਿ ਭਾਇ ਪਿਆਰੇ ॥

22 ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥

23 ਮਾਰੂ ਮਹਲਾ ੩ ॥

24 ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥

25 ਕੋਇ ਨ ਕਿਸ ਹੀ ਜੇਹਾ ਉਪਾਇਆ ॥

26 ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥

27 ਵਾਜੈ ਪਉਣੁ ਤੈ ਆਪਿ ਵਜਾਏ ॥

28 ਸਿਵ ਸਕਤੀ ਦੇਹੀ ਮਹਿ ਪਾਏ ॥

29 ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥

30 ਅੰਧੇਰਾ ਚਾਨਣੁ ਆਪੇ ਕੀਆ ॥

31 ਏਕੋ ਵਰਤੈ ਅਵਰੁ ਨ ਬੀਆ ॥

32 ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥

33 ਅਪਣੀ ਗਹਣ ਗਤਿ ਆਪੇ ਜਾਣੈ ॥

34 ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥

35 ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥

36 ਦੇਹੀ ਅੰਦਰਿ ਵਸਤੁ ਅਪਾਰਾ ॥

37 ਆਪੇ ਕਪਟ ਖੁਲਾਵਣਹਾਰਾ ॥

38 ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥

39 ਸਭਿ ਰਸ ਦੇਹੀ ਅੰਦਰਿ ਪਾਏ ॥

40 ਵਿਰਲੇ ਕਉ ਗੁਰੁ ਸਬਦੁ ਬੁਝਾਏ ॥

41 ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥

42 ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥

43 ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥

44 ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥

45 ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান