Ang 1067
1 ਆਪੇ ਸਚਾ ਸਬਦਿ ਮਿਲਾਏ ॥
2 ਸਬਦੇ ਵਿਚਹੁ ਭਰਮੁ ਚੁਕਾਏ ॥
3 ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥੧੬॥੮॥੨੨॥
4 ਮਾਰੂ ਮਹਲਾ ੩ ॥
5 ਅਗਮ ਅਗੋਚਰ ਵੇਪਰਵਾਹੇ ॥
6 ਆਪੇ ਮਿਹਰਵਾਨ ਅਗਮ ਅਥਾਹੇ ॥
7 ਅਪੜਿ ਕੋਇ ਨ ਸਕੈ ਤਿਸ ਨੋ ਗੁਰਸਬਦੀ ਮੇਲਾਇਆ ॥੧॥
8 ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥
9 ਗੁਰ ਕੈ ਸਬਦੇ ਸਚਿ ਸਮਾਵਹਿ ॥
10 ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥
11 ਸਬਦਿ ਮਰਹਿ ਸੇ ਮਰਣੁ ਸਵਾਰਹਿ ॥
12 ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥
13 ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥
14 ਹਰਿ ਜੀਉ ਮੇਲੇ ਆਪਿ ਮਿਲਾਏ ॥
15 ਗੁਰ ਕੈ ਸਬਦੇ ਆਪੁ ਗਵਾਏ ॥
16 ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥
17 ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥
18 ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥
19 ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥
20 ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥
21 ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥
22 ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥
23 ਕਰਮੁ ਹੋਵੈ ਤਾ ਸਤਿਗੁਰੁ ਪਾਏ ॥
24 ਹਉਮੈ ਮੈਲੁ ਸਬਦਿ ਜਲਾਏ ॥
25 ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥
26 ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥
27 ਸਚੁ ਨਾਮੁ ਹਰਿ ਹਿਰਦੈ ਵਸਾਈ ॥
28 ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥
29 ਨਾਮੁ ਅਮੋਲਕੁ ਅਗਮ ਅਪਾਰਾ ॥
30 ਨਾ ਕੋ ਹੋਆ ਤੋਲਣਹਾਰਾ ॥
31 ਆਪੇ ਤੋਲੇ ਤੋਲਿ ਤੋਲਾਏ ਗੁਰਸਬਦੀ ਮੇਲਿ ਤੋਲਾਇਆ ॥੯॥
32 ਸੇਵਕ ਸੇਵਹਿ ਕਰਹਿ ਅਰਦਾਸਿ ॥
33 ਤੂ ਆਪੇ ਮੇਲਿ ਬਹਾਲਹਿ ਪਾਸਿ ॥
34 ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥
35 ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥
36 ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥
37 ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥
38 ਜਿਸ ਨੋ ਬੁਝਾਏ ਸੋਈ ਬੂਝੈ ॥
39 ਹਰਿ ਗੁਣ ਗਾਵੈ ਅੰਦਰੁ ਸੂਝੈ ॥
40 ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥
41 ਬਿਨੁ ਕਰਮਾ ਹੋਰ ਫਿਰੈ ਘਨੇਰੀ ॥
42 ਮਰਿ ਮਰਿ ਜੰਮੈ ਚੁਕੈ ਨ ਫੇਰੀ ॥
43 ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥
44 ਬਹੁਤੇ ਭੇਖ ਕਰੇ ਭੇਖਧਾਰੀ ॥
45 ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥
46 ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥
47 ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥