Sri Guru Granth Sahib Ji

Ang 1084

অনুবাদ বদলান

1 ਸਚੁ ਕਮਾਵੈ ਸੋਈ ਕਾਜੀ ॥

2 ਜੋ ਦਿਲੁ ਸੋਧੈ ਸੋਈ ਹਾਜੀ ॥

3 ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥

4 ਸਭੇ ਵਖਤ ਸਭੇ ਕਰਿ ਵੇਲਾ ॥

5 ਖਾਲਕੁ ਯਾਦਿ ਦਿਲੈ ਮਹਿ ਮਉਲਾ ॥

6 ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥

7 ਦਿਲ ਮਹਿ ਜਾਨਹੁ ਸਭ ਫਿਲਹਾਲਾ ॥

8 ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥

9 ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥

10 ਅਵਲਿ ਸਿਫਤਿ ਦੂਜੀ ਸਾਬੂਰੀ ॥

11 ਤੀਜੈ ਹਲੇਮੀ ਚਉਥੈ ਖੈਰੀ ॥

12 ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯॥

13 ਸਗਲੀ ਜਾਨਿ ਕਰਹੁ ਮਉਦੀਫਾ ॥

14 ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥

15 ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥੧੦॥

16 ਹਕੁ ਹਲਾਲੁ ਬਖੋਰਹੁ ਖਾਣਾ ॥

17 ਦਿਲ ਦਰੀਆਉ ਧੋਵਹੁ ਮੈਲਾਣਾ ॥

18 ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥੧੧॥

19 ਕਾਇਆ ਕਿਰਦਾਰ ਅਉਰਤ ਯਕੀਨਾ ॥

20 ਰੰਗ ਤਮਾਸੇ ਮਾਣਿ ਹਕੀਨਾ ॥

21 ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਿਰਾ ॥੧੨॥

22 ਮੁਸਲਮਾਣੁ ਮੋਮ ਦਿਲਿ ਹੋਵੈ ॥

23 ਅੰਤਰ ਕੀ ਮਲੁ ਦਿਲ ਤੇ ਧੋਵੈ ॥

24 ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥੧੩॥

25 ਜਾ ਕਉ ਮਿਹਰ ਮਿਹਰ ਮਿਹਰਵਾਨਾ ॥

26 ਸੋਈ ਮਰਦੁ ਮਰਦੁ ਮਰਦਾਨਾ ॥

27 ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥੧੪॥

28 ਕੁਦਰਤਿ ਕਾਦਰ ਕਰਣ ਕਰੀਮਾ ॥

29 ਸਿਫਤਿ ਮੁਹਬਤਿ ਅਥਾਹ ਰਹੀਮਾ ॥

30 ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥

31 ਮਾਰੂ ਮਹਲਾ ੫ ॥

32 ਪਾਰਬ੍ਰਹਮ ਸਭ ਊਚ ਬਿਰਾਜੇ ॥

33 ਆਪੇ ਥਾਪਿ ਉਥਾਪੇ ਸਾਜੇ ॥

34 ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ ॥੧॥

35 ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥

36 ਰਕਤ ਕਿਰਮ ਮਹਿ ਨਹੀ ਸੰਘਾਰਿਆ ॥

37 ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥੨॥

38 ਚਰਣ ਕਮਲ ਸਰਣਾਈ ਆਇਆ ॥

39 ਸਾਧਸੰਗਿ ਹੈ ਹਰਿ ਜਸੁ ਗਾਇਆ ॥

40 ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥੩॥

41 ਸਮਰਥ ਅਕਥ ਅਗੋਚਰ ਦੇਵਾ ॥

42 ਜੀਅ ਜੰਤ ਸਭਿ ਤਾ ਕੀ ਸੇਵਾ ॥

43 ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ ਪਾਲਕਾ ॥੪॥

44 ਤਿਸਹਿ ਪਰਾਪਤਿ ਹੋਇ ਨਿਧਾਨਾ ॥

45 ਰਾਮ ਨਾਮ ਰਸੁ ਅੰਤਰਿ ਮਾਨਾ ॥

46 ਕਰੁ ਗਹਿ ਲੀਨੇ ਅੰਧ ਕੂਪ ਤੇ ਵਿਰਲੇ ਕੇਈ ਸਾਲਕਾ ॥੫॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান