Ang 1110
1 ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥
2 ਤੁਖਾਰੀ ਮਹਲਾ ੧ ॥
3 ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥
4 ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥
5 ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥
6 ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥
7 ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥
8 ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥
9 ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥
10 ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥
11 ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥
12 ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥
13 ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥
14 ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥
15 ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥
16 ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥
17 ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥
18 ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥
19 ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥
20 ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥
21 ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥
22 ਤਿਨ ਘਰੁ ਰਾਖਿਅੜਾ ਜੋੁ ਅਨਦਿਨੁ ਜਾਗੈ ਰਾਮ ॥
23 ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥
24 ਗੁਰਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥
25 ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥
26 ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥
27 ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥
28 ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥
29 ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥
30 ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥
31 ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥
32 ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥
33 ਤੁਖਾਰੀ ਮਹਲਾ ੧ ॥
34 ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥
35 ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥
36 ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥
37 ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥
38 ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥