Ang 1115
1 ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥
2 ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥
3 ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥
4 ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥
5 ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥
6 ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥
7 ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥
8 ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥
9 ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥
10 ਤੁਖਾਰੀ ਮਹਲਾ ੪ ॥
11 ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥
12 ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥
13 ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥
14 ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥
15 ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥
16 ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥
17 ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥
18 ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥
19 ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥
20 ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥
21 ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥
22 ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥
23 ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥
24 ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥
25 ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥
26 ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥
27 ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥
28 ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥
29 ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥
30 ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥
31 ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥