Ang 1126
1 ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥੧॥ ਰਹਾਉ ॥
2 ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥
3 ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥੨॥
4 ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥
5 ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥੩॥
6 ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥
7 ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥੪॥੨॥੩॥
8 ਭੈਰਉ ਮਹਲਾ ੧ ॥
9 ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥
10 ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥
11 ਅੰਧੁਲੇ ਕਿਆ ਪਾਇਆ ਜਗਿ ਆਇ ॥
12 ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥
13 ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥
14 ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥
15 ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥
16 ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥
17 ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥
18 ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥
19 ਭੈਰਉ ਮਹਲਾ ੧ ॥
20 ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥
21 ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥
22 ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥
23 ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥
24 ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥
25 ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥
26 ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥
27 ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥
28 ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥
29 ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥੪॥੪॥੫॥
30 ਭੈਰਉ ਮਹਲਾ ੧ ॥
31 ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥
32 ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥
33 ਸੋ ਜਨੁ ਐਸਾ ਮੈ ਮਨਿ ਭਾਵੈ ॥
34 ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥
35 ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥
36 ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥