Ang 1129
1 ਕਰਮੁ ਹੋਵੈ ਗੁਰੁ ਕਿਰਪਾ ਕਰੈ ॥
2 ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥
3 ਮਨ ਕਾ ਸੁਭਾਉ ਸਦਾ ਬੈਰਾਗੀ ॥
4 ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥
5 ਕਹਤ ਨਾਨਕੁ ਜੋ ਜਾਣੈ ਭੇਉ ॥
6 ਆਦਿ ਪੁਰਖੁ ਨਿਰੰਜਨ ਦੇਉ ॥੬॥੫॥
7 ਭੈਰਉ ਮਹਲਾ ੩ ॥
8 ਰਾਮ ਨਾਮੁ ਜਗਤ ਨਿਸਤਾਰਾ ॥
9 ਭਵਜਲੁ ਪਾਰਿ ਉਤਾਰਣਹਾਰਾ ॥੧॥
10 ਗੁਰ ਪਰਸਾਦੀ ਹਰਿ ਨਾਮੁ ਸਮੑਾਲਿ ॥
11 ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥
12 ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥
13 ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥
14 ਆਪੇ ਦਾਤਿ ਕਰੇ ਦਾਤਾਰੁ ॥
15 ਦੇਵਣਹਾਰੇ ਕਉ ਜੈਕਾਰੁ ॥੩॥
16 ਨਦਰਿ ਕਰੇ ਸਤਿਗੁਰੂ ਮਿਲਾਏ ॥
17 ਨਾਨਕ ਹਿਰਦੈ ਨਾਮੁ ਵਸਾਏ ॥੪॥੬॥
18 ਭੈਰਉ ਮਹਲਾ ੩ ॥
19 ਨਾਮੇ ਉਧਰੇ ਸਭਿ ਜਿਤਨੇ ਲੋਅ ॥
20 ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥
21 ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥
22 ਗੁਰਮੁਖਿ ਨਾਮੁ ਵਡਿਆਈ ਦੇਇ ॥੧॥ ਰਹਾਉ ॥
23 ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥
24 ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥੨॥
25 ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥
26 ਅਉਖੇ ਹੋਵਹਿ ਚੋਟਾ ਖਾਹਿ ॥੩॥
27 ਆਪੇ ਕਰਤਾ ਦੇਵੈ ਸੋਇ ॥
28 ਨਾਨਕ ਨਾਮੁ ਪਰਾਪਤਿ ਹੋਇ ॥੪॥੭॥
29 ਭੈਰਉ ਮਹਲਾ ੩ ॥
30 ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥
31 ਰਾਮ ਨਾਮ ਸਬਦਿ ਬੀਚਾਰੇ ॥੧॥
32 ਹਰਿ ਜੀਉ ਅਪਣੀ ਕਿਰਪਾ ਧਾਰੁ ॥
33 ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥
34 ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥
35 ਪੂਰੈ ਗੁਰਿ ਮੇਲਾਵਾ ਹੋਇ ॥੨॥
36 ਨਿਜ ਘਰਿ ਵਸੈ ਸਹਜਿ ਸੁਭਾਇ ॥
37 ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥
38 ਆਪੇ ਵੇਖੈ ਵੇਖਣਹਾਰੁ ॥
39 ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥
40 ਭੈਰਉ ਮਹਲਾ ੩ ॥
41 ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥
42 ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥
43 ਰਾਮ ਨਾਮੁ ਦੁਲਭੁ ਹੈ ਭਾਈ ॥
44 ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥
45 ਰਾਮ ਨਾਮੁ ਜਨ ਭਾਲਹਿ ਸੋਇ ॥
46 ਪੂਰੇ ਗੁਰ ਤੇ ਪ੍ਰਾਪਤਿ ਹੋਇ ॥੨॥
47 ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥
48 ਗੁਰ ਕੈ ਸਬਦਿ ਨਾਮ ਨੀਸਾਣੁ ॥੩॥
49 ਸੋ ਸੇਵਹੁ ਜੋ ਕਲ ਰਹਿਆ ਧਾਰਿ ॥
50 ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥
51 ਭੈਰਉ ਮਹਲਾ ੩ ॥
52 ਕਲਜੁਗ ਮਹਿ ਬਹੁ ਕਰਮ ਕਮਾਹਿ ॥
53 ਨਾ ਰੁਤਿ ਨ ਕਰਮ ਥਾਇ ਪਾਹਿ ॥੧॥
54 ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥
55 ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥
56 ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥
57 ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥