Ang 1131
1 ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥
2 ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥
3 ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥
4 ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥
5 ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥
6 ਭੈਰਉ ਮਹਲਾ ੩ ॥
7 ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥
8 ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥
9 ਭਗਤੁ ਭਗਤੁ ਕਹੈ ਸਭੁ ਕੋਈ ॥
10 ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥
11 ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥
12 ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥
13 ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥
14 ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥
15 ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥
16 ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥
17 ਭੈਰਉ ਮਹਲਾ ੩ ॥
18 ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥
19 ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥
20 ਸਦਾ ਅਨੰਦੁ ਰਾਮ ਰਸਿ ਰਾਤੇ ॥
21 ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥
22 ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥
23 ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥
24 ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥
25 ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥
26 ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥
27 ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥
28 ਭੈਰਉ ਮਹਲਾ ੩ ॥
29 ਕਲਿ ਮਹਿ ਪ੍ਰੇਤ ਜਿਨੑੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥
30 ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥
31 ਕਲਿ ਮਹਿ ਰਾਮ ਨਾਮਿ ਵਡਿਆਈ ॥
32 ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥
33 ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥
34 ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥
35 ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥