Ang 1235
1 ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥
2 ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥
3 ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥
4 ਸਾਰਗ ਮਹਲਾ ੫ ਅਸਟਪਦੀਆ ਘਰੁ ੧ ॥
5 ੴ ਸਤਿਗੁਰ ਪ੍ਰਸਾਦਿ ॥
6 ਗੁਸਾਈਁ ਪਰਤਾਪੁ ਤੁਹਾਰੋ ਡੀਠਾ ॥
7 ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥
8 ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥
9 ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥੧॥
10 ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥
11 ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥੨॥
12 ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥
13 ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥੩॥
14 ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥
15 ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥
16 ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨੑੀ ॥
17 ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨੑੀ ॥੫॥
18 ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥
19 ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜੑਾਈ ॥੬॥
20 ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥
21 ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥
22 ਹਮ ਨਾਨੑੇ ਨੀਚ ਤੁਮੑੇ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥
23 ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥੮॥੧॥
24 ਸਾਰਗ ਮਹਲਾ ੫ ਅਸਟਪਦੀ ਘਰੁ ੬ ॥
25 ੴ ਸਤਿਗੁਰ ਪ੍ਰਸਾਦਿ ॥
26 ਅਗਮ ਅਗਾਧਿ ਸੁਨਹੁ ਜਨ ਕਥਾ ॥
27 ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥
28 ਸਦਾ ਸਦਾ ਸਤਿਗੁਰ ਨਮਸਕਾਰ ॥
29 ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥
30 ਮਨ ਭੀਤਰਿ ਹੋਵੈ ਪਰਗਾਸੁ ॥
31 ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥
32 ਮਿਤਿ ਨਾਹੀ ਜਾ ਕਾ ਬਿਸਥਾਰੁ ॥
33 ਸੋਭਾ ਤਾ ਕੀ ਅਪਰ ਅਪਾਰ ॥
34 ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥
35 ਸੋਗ ਹਰਖ ਦੁਹਹੂ ਮਹਿ ਨਾਹਿ ॥੨॥
36 ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥
37 ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥