Ang 1241
1 ਪੂਜ ਕਰੇ ਰਖੈ ਨਾਵਾਲਿ ॥
2 ਕੁੰਗੂ ਚੰਨਣੁ ਫੁਲ ਚੜਾਏ ॥
3 ਪੈਰੀ ਪੈ ਪੈ ਬਹੁਤੁ ਮਨਾਏ ॥
4 ਮਾਣੂਆ ਮੰਗਿ ਮੰਗਿ ਪੈਨੑੈ ਖਾਇ ॥
5 ਅੰਧੀ ਕੰਮੀ ਅੰਧ ਸਜਾਇ ॥
6 ਭੁਖਿਆ ਦੇਇ ਨ ਮਰਦਿਆ ਰਖੈ ॥
7 ਅੰਧਾ ਝਗੜਾ ਅੰਧੀ ਸਥੈ ॥੧॥
8 ਮਹਲਾ ੧ ॥
9 ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥
10 ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥
11 ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥
12 ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥
13 ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ ॥
14 ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥
15 ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ ॥
16 ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥
17 ਪਉੜੀ ॥
18 ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ ॥
19 ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥
20 ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ ਹੋਈ ॥
21 ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ ॥
22 ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ ਸੋਈ ॥੯॥
23 ਸਲੋਕ ਮਃ ੧ ॥
24 ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥
25 ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ ॥
26 ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥
27 ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ ॥
28 ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥੧॥
29 ਮਃ ੧ ॥
30 ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥
31 ਆਖੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥
32 ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥
33 ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥੨॥
34 ਪਉੜੀ ॥
35 ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥
36 ਨਾਇ ਮੰਨਿਐ ਸੰਗਤਿ ਉਧਰੈ ਜਿਨ ਰਿਦੈ ਵਸਾਇਆ ॥
37 ਨਾਇ ਮੰਨਿਐ ਸੁਣਿ ਉਧਰੇ ਜਿਨ ਰਸਨ ਰਸਾਇਆ ॥
38 ਨਾਇ ਮੰਨਿਐ ਦੁਖ ਭੁਖ ਗਈ ਜਿਨ ਨਾਮਿ ਚਿਤੁ ਲਾਇਆ ॥
39 ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗੁਰੂ ਮਿਲਾਇਆ ॥੧੦॥
40 ਸਲੋਕ ਮਃ ੧ ॥
41 ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥
42 ਸਭੇ ਰੁਤੀ ਮਾਹ ਸਭਿ ਸਭਿ ਧਰਤਂੀ ਸਭਿ ਭਾਰ ॥
43 ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥
44 ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ ॥
45 ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥
46 ਆਖਹਿ ਥਕਹਿ ਆਖਿ ਆਖਿ ਕਰਿ ਸਿਫਤਂੀ ਵੀਚਾਰ ॥
47 ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥
48 ਮਃ ੧ ॥
49 ਅਖਂੀ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥
50 ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥