Ang 1269
1 ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥
2 ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥੨॥੮॥੧੨॥
3 ਮਲਾਰ ਮਹਲਾ ੫ ॥
4 ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥
5 ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥੧॥ ਰਹਾਉ ॥
6 ਦੇਵ ਕੁਲ ਦੈਤ ਕੁਲ ਜਖੵ ਕਿੰਨਰ ਨਰ ਸਾਗਰ ਉਤਰੇ ਪਾਰੇ ॥
7 ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥੧॥
8 ਕਾਮ ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥
9 ਦੀਨ ਦਇਆਲ ਜਪਹਿ ਕਰੁਣਾ ਮੈ ਨਾਨਕ ਸਦ ਬਲਿਹਾਰੇ ॥੨॥੯॥੧੩॥
10 ਮਲਾਰ ਮਹਲਾ ੫ ॥
11 ਆਜੁ ਮੈ ਬੈਸਿਓ ਹਰਿ ਹਾਟ ॥
12 ਨਾਮੁ ਰਾਸਿ ਸਾਝੀ ਕਰਿ ਜਨ ਸਿਉ ਜਾਂਉ ਨ ਜਮ ਕੈ ਘਾਟ ॥੧॥ ਰਹਾਉ ॥
13 ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ ਭ੍ਰਮ ਕੇ ਖੁਲੑੇ ਕਪਾਟ ॥
14 ਬੇਸੁਮਾਰ ਸਾਹੁ ਪ੍ਰਭੁ ਪਾਇਆ ਲਾਹਾ ਚਰਨ ਨਿਧਿ ਖਾਟ ॥੧॥
15 ਸਰਨਿ ਗਹੀ ਅਚੁਤ ਅਬਿਨਾਸੀ ਕਿਲਬਿਖ ਕਾਢੇ ਹੈ ਛਾਂਟਿ ॥
16 ਕਲਿ ਕਲੇਸ ਮਿਟੇ ਦਾਸ ਨਾਨਕ ਬਹੁਰਿ ਨ ਜੋਨੀ ਮਾਟ ॥੨॥੧੦॥੧੪॥
17 ਮਲਾਰ ਮਹਲਾ ੫ ॥
18 ਬਹੁ ਬਿਧਿ ਮਾਇਆ ਮੋਹ ਹਿਰਾਨੋ ॥
19 ਕੋਟਿ ਮਧੇ ਕੋਊ ਬਿਰਲਾ ਸੇਵਕੁ ਪੂਰਨ ਭਗਤੁ ਚਿਰਾਨੋ ॥੧॥ ਰਹਾਉ ॥
20 ਇਤ ਉਤ ਡੋਲਿ ਡੋਲਿ ਸ੍ਰਮੁ ਪਾਇਓ ਤਨੁ ਧਨੁ ਹੋਤ ਬਿਰਾਨੋ ॥
21 ਲੋਗ ਦੁਰਾਇ ਕਰਤ ਠਗਿਆਈ ਹੋਤੌ ਸੰਗਿ ਨ ਜਾਨੋ ॥੧॥
22 ਮ੍ਰਿਗ ਪੰਖੀ ਮੀਨ ਦੀਨ ਨੀਚ ਇਹ ਸੰਕਟ ਫਿਰਿ ਆਨੋ ॥
23 ਕਹੁ ਨਾਨਕ ਪਾਹਨ ਪ੍ਰਭ ਤਾਰਹੁ ਸਾਧਸੰਗਤਿ ਸੁਖ ਮਾਨੋ ॥੨॥੧੧॥੧੫॥
24 ਮਲਾਰ ਮਹਲਾ ੫ ॥
25 ਦੁਸਟ ਮੁਏ ਬਿਖੁ ਖਾਈ ਰੀ ਮਾਈ ॥
26 ਜਿਸ ਕੇ ਜੀਅ ਤਿਨ ਹੀ ਰਖਿ ਲੀਨੇ ਮੇਰੇ ਪ੍ਰਭ ਕਉ ਕਿਰਪਾ ਆਈ ॥੧॥ ਰਹਾਉ ॥
27 ਅੰਤਰਜਾਮੀ ਸਭ ਮਹਿ ਵਰਤੈ ਤਾਂ ਭਉ ਕੈਸਾ ਭਾਈ ॥
28 ਸੰਗਿ ਸਹਾਈ ਛੋਡਿ ਨ ਜਾਈ ਪ੍ਰਭੁ ਦੀਸੈ ਸਭਨੀ ਠਾਈਁ ॥੧॥
29 ਅਨਾਥਾ ਨਾਥੁ ਦੀਨ ਦੁਖ ਭੰਜਨ ਆਪਿ ਲੀਏ ਲੜਿ ਲਾਈ ॥
30 ਹਰਿ ਕੀ ਓਟ ਜੀਵਹਿ ਦਾਸ ਤੇਰੇ ਨਾਨਕ ਪ੍ਰਭ ਸਰਣਾਈ ॥੨॥੧੨॥੧੬॥
31 ਮਲਾਰ ਮਹਲਾ ੫ ॥
32 ਮਨ ਮੇਰੇ ਹਰਿ ਕੇ ਚਰਨ ਰਵੀਜੈ ॥
33 ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥
34 ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥
35 ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥੧॥
36 ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥
37 ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ ਕੀਜੈ ॥੨॥੧੩॥੧੭॥