Ang 1271
1 ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥
2 ਮਲਾਰ ਮਹਲਾ ੫ ॥
3 ਪਰਮੇਸਰੁ ਹੋਆ ਦਇਆਲੁ ॥
4 ਮੇਘੁ ਵਰਸੈ ਅੰਮ੍ਰਿਤ ਧਾਰ ॥
5 ਸਗਲੇ ਜੀਅ ਜੰਤ ਤ੍ਰਿਪਤਾਸੇ ॥
6 ਕਾਰਜ ਆਏ ਪੂਰੇ ਰਾਸੇ ॥੧॥
7 ਸਦਾ ਸਦਾ ਮਨ ਨਾਮੁ ਸਮੑਾਲਿ ॥
8 ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥
9 ਦੁਖੁ ਭੰਨਾ ਭੈ ਭੰਜਨਹਾਰ ॥
10 ਆਪਣਿਆ ਜੀਆ ਕੀ ਕੀਤੀ ਸਾਰ ॥
11 ਰਾਖਨਹਾਰ ਸਦਾ ਮਿਹਰਵਾਨ ॥
12 ਸਦਾ ਸਦਾ ਜਾਈਐ ਕੁਰਬਾਨ ॥੨॥
13 ਕਾਲੁ ਗਵਾਇਆ ਕਰਤੈ ਆਪਿ ॥
14 ਸਦਾ ਸਦਾ ਮਨ ਤਿਸ ਨੋ ਜਾਪਿ ॥
15 ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥
16 ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥
17 ਏਕੋ ਕਰਤਾ ਆਪੇ ਆਪ ॥
18 ਹਰਿ ਕੇ ਭਗਤ ਜਾਣਹਿ ਪਰਤਾਪ ॥
19 ਨਾਵੈ ਕੀ ਪੈਜ ਰਖਦਾ ਆਇਆ ॥
20 ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥
21 ਮਲਾਰ ਮਹਲਾ ੫ ॥
22 ਗੁਰ ਸਰਣਾਈ ਸਗਲ ਨਿਧਾਨ ॥
23 ਸਾਚੀ ਦਰਗਹਿ ਪਾਈਐ ਮਾਨੁ ॥
24 ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥
25 ਸਾਧਸੰਗਿ ਸਦ ਹਰਿ ਗੁਣ ਗਾਇ ॥੧॥
26 ਮਨ ਮੇਰੇ ਗੁਰੁ ਪੂਰਾ ਸਾਲਾਹਿ ॥
27 ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥੧॥ ਰਹਾਉ ॥
28 ਸਤਿਗੁਰ ਜੇਵਡੁ ਅਵਰੁ ਨ ਕੋਇ ॥
29 ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥
30 ਜਨਮ ਮਰਣ ਦੂਖ ਤੇ ਰਾਖੈ ॥
31 ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥੨॥
32 ਗੁਰ ਕੀ ਮਹਿਮਾ ਕਥਨੁ ਨ ਜਾਇ ॥
33 ਗੁਰੁ ਪਰਮੇਸਰੁ ਸਾਚੈ ਨਾਇ ॥
34 ਸਚੁ ਸੰਜਮੁ ਕਰਣੀ ਸਭੁ ਸਾਚੀ ॥
35 ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥੩॥
36 ਗੁਰੁ ਪੂਰਾ ਪਾਈਐ ਵਡ ਭਾਗਿ ॥
37 ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥
38 ਕਰਿ ਕਿਰਪਾ ਗੁਰ ਚਰਣ ਨਿਵਾਸਿ ॥
39 ਨਾਨਕ ਕੀ ਪ੍ਰਭ ਸਚੁ ਅਰਦਾਸਿ ॥੪॥੪॥੨੨॥
40 ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩ ॥
41 ੴ ਸਤਿਗੁਰ ਪ੍ਰਸਾਦਿ ॥
42 ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥
43 ਕੀਨੋ ਰੀ ਸਗਲ ਸਂੀਗਾਰ ॥
44 ਤਜਿਓ ਰੀ ਸਗਲ ਬਿਕਾਰ ॥
45 ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥
46 ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥
47 ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥
48 ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥
49 ਭਵ ਉਤਾਰ ਨਾਮ ਭਨੇ ॥
50 ਰਮ ਰਾਮ ਰਾਮ ਮਾਲ ॥