Ang 1272
1 ਮਨਿ ਫੇਰਤੇ ਹਰਿ ਸੰਗਿ ਸੰਗੀਆ ॥
2 ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥
3 ਮਲਾਰ ਮਹਲਾ ੫ ॥
4 ਮਨੁ ਘਨੈ ਭ੍ਰਮੈ ਬਨੈ ॥
5 ਉਮਕਿ ਤਰਸਿ ਚਾਲੈ ॥
6 ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥
7 ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥੧॥
8 ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥
9 ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥
10 ਮਲਾਰ ਮਹਲਾ ੫ ॥
11 ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥
12 ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥
13 ਧੁਨਿਤ ਲਲਿਤ ਗੁਨਗੵ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥
14 ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥
15 ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥
16 ਮਲਾਰ ਮਹਲਾ ੫ ॥
17 ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥
18 ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥
19 ਮਨ ਨਿਰਮਲ ਉਜੀਆਰੇ ॥੧॥
20 ਬਿਸਮ ਬਿਸਮੈ ਬਿਸਮ ਭਈ ॥
21 ਅਘ ਕੋਟਿ ਹਰਤੇ ਨਾਮ ਲਈ ॥
22 ਗੁਰ ਚਰਨ ਮਸਤਕੁ ਡਾਰਿ ਪਹੀ ॥
23 ਪ੍ਰਭ ਏਕ ਤੂੰਹੀ ਏਕ ਤੁਹੀ ॥
24 ਭਗਤ ਟੇਕ ਤੁਹਾਰੇ ॥
25 ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥
26 ਮਲਾਰ ਮਹਲਾ ੫ ॥
27 ਬਰਸੁ ਸਰਸੁ ਆਗਿਆ ॥
28 ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥
29 ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥
30 ਘਨਘੋਰ ਪ੍ਰੀਤਿ ਮੋਰ ॥
31 ਚਿਤੁ ਚਾਤ੍ਰਿਕ ਬੂੰਦ ਓਰ ॥
32 ਐਸੋ ਹਰਿ ਸੰਗੇ ਮਨ ਮੋਹ ॥
33 ਤਿਆਗਿ ਮਾਇਆ ਧੋਹ ॥
34 ਮਿਲਿ ਸੰਤ ਨਾਨਕ ਜਾਗਿਆ ॥੨॥੫॥੨੭॥
35 ਮਲਾਰ ਮਹਲਾ ੫ ॥
36 ਗੁਨ ਗੋੁਪਾਲ ਗਾਉ ਨੀਤ ॥
37 ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥
38 ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥
39 ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥
40 ਪਾਰਬ੍ਰਹਮ ਭਏ ਦਇਆਲ ॥
41 ਬਿਨਸਿ ਗਏ ਬਿਖੈ ਜੰਜਾਲ ॥
42 ਸਾਧ ਜਨਾਂ ਕੈ ਚਰਨ ਲਾਗਿ ॥
43 ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥
44 ਮਲਾਰ ਮਹਲਾ ੫ ॥
45 ਘਨੁ ਗਰਜਤ ਗੋਬਿੰਦ ਰੂਪ ॥
46 ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥
47 ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥
48 ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥
49 ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥