Sri Guru Granth Sahib Ji

Ang 1281

অনুবাদ বদলান

1 ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥

2 ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥

3 ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥

4 ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥

5 ਸਲੋਕ ਮਃ ੩ ॥

6 ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥

7 ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥

8 ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥

9 ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥

10 ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥

11 ਮਃ ੩ ॥

12 ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥

13 ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥

14 ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥

15 ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥

16 ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥

17 ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥

18 ਪਉੜੀ ॥

19 ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥

20 ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥

21 ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥

22 ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥

23 ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥

24 ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥

25 ਸੇ ਸੁਖੀਏ ਸਦਾ ਸੋਹਣੇ ਜਿਨੑ ਵਿਚਹੁ ਆਪੁ ਗਵਾਇ ॥

26 ਤਿਨੑ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥

27 ਸਲੋਕ ਮਃ ੩ ॥

28 ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥

29 ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥

30 ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥

31 ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥

32 ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥

33 ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥

34 ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥

35 ਮਃ ੩ ॥

36 ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥

37 ਗੁਰਮੁਖਿ ਜਿਨੑੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥

38 ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥

39 ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥

40 ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান