Ang 1287
1 ਸਲੋਕ ਮਃ ੧ ॥
2 ਰਾਤੀ ਕਾਲੁ ਘਟੈ ਦਿਨਿ ਕਾਲੁ ॥
3 ਛਿਜੈ ਕਾਇਆ ਹੋਇ ਪਰਾਲੁ ॥
4 ਵਰਤਣਿ ਵਰਤਿਆ ਸਰਬ ਜੰਜਾਲੁ ॥
5 ਭੁਲਿਆ ਚੁਕਿ ਗਇਆ ਤਪ ਤਾਲੁ ॥
6 ਅੰਧਾ ਝਖਿ ਝਖਿ ਪਇਆ ਝੇਰਿ ॥
7 ਪਿਛੈ ਰੋਵਹਿ ਲਿਆਵਹਿ ਫੇਰਿ ॥
8 ਬਿਨੁ ਬੂਝੇ ਕਿਛੁ ਸੂਝੈ ਨਾਹੀ ॥
9 ਮੋਇਆ ਰੋਂਹਿ ਰੋਂਦੇ ਮਰਿ ਜਾਂਹਂੀ ॥
10 ਨਾਨਕ ਖਸਮੈ ਏਵੈ ਭਾਵੈ ॥
11 ਸੇਈ ਮੁਏ ਜਿਨ ਚਿਤਿ ਨ ਆਵੈ ॥੧॥
12 ਮਃ ੧ ॥
13 ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥
14 ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥
15 ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥
16 ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥
17 ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥
18 ਪਉੜੀ ॥
19 ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥
20 ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥
21 ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨੑ ਜੋਤੀ ਜੋਤਿ ਮਿਲਾਈ ॥
22 ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥
23 ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥
24 ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥
25 ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥
26 ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥੨੦॥
27 ਸਲੋਕ ਮਃ ੧ ॥
28 ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥
29 ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥
30 ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥
31 ਜਿਨੑ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥
32 ਮਃ ੧ ॥
33 ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥
34 ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥
35 ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥
36 ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥
37 ਮਃ ੧ ॥
38 ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥
39 ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥
40 ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥
41 ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥
42 ਮਃ ੧ ॥
43 ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥
44 ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥
45 ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥
46 ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥
47 ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥੪॥
48 ਪਉੜੀ ॥
49 ਇਕਨੑਾ ਗਲੀਂ ਜੰਜੀਰ ਬੰਦਿ ਰਬਾਣੀਐ ॥
50 ਬਧੇ ਛੁਟਹਿ ਸਚਿ ਸਚੁ ਪਛਾਣੀਐ ॥