Ang 1288
1 ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥
2 ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥
3 ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥
4 ਚੋਰ ਜਾਰ ਜੂਆਰ ਪੀੜੇ ਘਾਣੀਐ ॥
5 ਨਿੰਦਕ ਲਾਇਤਬਾਰ ਮਿਲੇ ਹੜੑਵਾਣੀਐ ॥
6 ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥
7 ਸਲੋਕ ਮਃ ੨ ॥
8 ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥
9 ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥
10 ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥
11 ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥
12 ਮਃ ੧ ॥
13 ਹਰਣਾਂ ਬਾਜਾਂ ਤੈ ਸਿਕਦਾਰਾਂ ਏਨੑਾ ਪੜੑਿਆ ਨਾਉ ॥
14 ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥
15 ਸੋ ਪੜਿਆ ਸੋ ਪੰਡਿਤੁ ਬੀਨਾ ਜਿਨੑੀ ਕਮਾਣਾ ਨਾਉ ॥
16 ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥
17 ਰਾਜੇ ਸੀਹ ਮੁਕਦਮ ਕੁਤੇ ॥
18 ਜਾਇ ਜਗਾਇਨੑਿ ਬੈਠੇ ਸੁਤੇ ॥
19 ਚਾਕਰ ਨਹਦਾ ਪਾਇਨੑਿ ਘਾਉ ॥
20 ਰਤੁ ਪਿਤੁ ਕੁਤਿਹੋ ਚਟਿ ਜਾਹੁ ॥
21 ਜਿਥੈ ਜੀਆਂ ਹੋਸੀ ਸਾਰ ॥
22 ਨਕਂੀ ਵਢਂੀ ਲਾਇਤਬਾਰ ॥੨॥
23 ਪਉੜੀ ॥
24 ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥
25 ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥
26 ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥
27 ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥
28 ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥
29 ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥
30 ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥
31 ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥
32 ਸਲੋਕ ਮਃ ੧ ॥
33 ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥
34 ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥
35 ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥
36 ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥
37 ਮਃ ੧ ॥
38 ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥
39 ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥
40 ਏਨਾ ਠਗਨੑਿ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥
41 ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥
42 ਪਉੜੀ ॥
43 ਪੜਿਆ ਲੇਖੇਦਾਰੁ ਲੇਖਾ ਮੰਗੀਐ ॥
44 ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥
45 ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥
46 ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥
47 ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥
48 ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥
49 ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥
50 ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥