Ang 1321
1 ਕਲਿਆਨ ਮਹਲਾ ੪ ॥
2 ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥
3 ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥
4 ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥
5 ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥
6 ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥
7 ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥
8 ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥
9 ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥
10 ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥
11 ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥ ਛਕਾ ੧ ॥
12 ਕਲਿਆਨੁ ਭੋਪਾਲੀ ਮਹਲਾ ੪ ॥
13 ੴ ਸਤਿਗੁਰ ਪ੍ਰਸਾਦਿ ॥
14 ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ ॥
15 ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ ਤਰਣ ਹਰਿ ਚਿੰਤਾਮਣੇ ॥੧॥ ਰਹਾਉ ॥
16 ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥
17 ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ ॥੧॥
18 ਜਗਦੀਸੁਰ ਚਰਨ ਸਰਨ ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ ॥
19 ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ ॥੨॥੧॥੭॥
20 ਰਾਗੁ ਕਲਿਆਨੁ ਮਹਲਾ ੫ ਘਰੁ ੧ ॥
21 ੴ ਸਤਿਗੁਰ ਪ੍ਰਸਾਦਿ ॥
22 ਹਮਾਰੈ ਏਹ ਕਿਰਪਾ ਕੀਜੈ ॥
23 ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥੧॥ ਰਹਾਉ ॥
24 ਆਨ ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤ੍ਰਿਕ ਕਉ ਦੀਜੈ ॥੧॥
25 ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ ॥੨॥੧॥
26 ਕਲਿਆਨ ਮਹਲਾ ੫ ॥
27 ਜਾਚਿਕੁ ਨਾਮੁ ਜਾਚੈ ਜਾਚੈ ॥
28 ਸਰਬ ਧਾਰ ਸਰਬ ਕੇ ਨਾਇਕ ਸੁਖ ਸਮੂਹ ਕੇ ਦਾਤੇ ॥੧॥ ਰਹਾਉ ॥
29 ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ ॥੧॥
30 ਸਫਲ ਸਫਲ ਸਫਲ ਦਰਸੁ ਰੇ ਪਰਸਿ ਪਰਸਿ ਗੁਨ ਗਾਈਐ ॥
31 ਨਾਨਕ ਤਤ ਤਤ ਸਿਉ ਮਿਲੀਐ ਹੀਰੈ ਹੀਰੁ ਬਿਧਾਈਐ ॥੨॥੨॥