Ang 1331
1 ਹੀਣੌ ਨੀਚੁ ਬੁਰੌ ਬੁਰਿਆਰੁ ॥
2 ਨੀਧਨ ਕੌ ਧਨੁ ਨਾਮੁ ਪਿਆਰੁ ॥
3 ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥
4 ਉਸਤਤਿ ਨਿੰਦਾ ਸਬਦੁ ਵੀਚਾਰੁ ॥
5 ਜੋ ਦੇਵੈ ਤਿਸ ਕਉ ਜੈਕਾਰੁ ॥
6 ਤੂ ਬਖਸਹਿ ਜਾਤਿ ਪਤਿ ਹੋਇ ॥
7 ਨਾਨਕੁ ਕਹੈ ਕਹਾਵੈ ਸੋਇ ॥੫॥੧੨॥
8 ਪ੍ਰਭਾਤੀ ਮਹਲਾ ੧ ॥
9 ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥
10 ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥੧॥
11 ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥
12 ਬਿਬਲੁ ਝਾਗਿ ਸਹਜਿ ਪਰਗਾਸਿਆ ॥੧॥ ਰਹਾਉ ॥
13 ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥
14 ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥੨॥
15 ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥
16 ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥੩॥
17 ਜਗੁ ਖੋਟੌ ਸਚੁ ਨਿਰਮਲੌ ਗੁਰਸਬਦੀਂ ਵੀਚਾਰਿ ॥
18 ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥੪॥
19 ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ ॥
20 ਨਾਨਕੁ ਜਲ ਕੌ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥੫॥੧੩॥
21 ਪ੍ਰਭਾਤੀ ਮਹਲਾ ੧ ॥
22 ਗੀਤ ਨਾਦ ਹਰਖ ਚਤੁਰਾਈ ॥
23 ਰਹਸ ਰੰਗ ਫੁਰਮਾਇਸਿ ਕਾਈ ॥
24 ਪੈਨੑਣੁ ਖਾਣਾ ਚੀਤਿ ਨ ਪਾਈ ॥
25 ਸਾਚੁ ਸਹਜੁ ਸੁਖੁ ਨਾਮਿ ਵਸਾਈ ॥੧॥
26 ਕਿਆ ਜਾਨਾਂ ਕਿਆ ਕਰੈ ਕਰਾਵੈ ॥
27 ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥੧॥ ਰਹਾਉ ॥
28 ਜੋਗ ਬਿਨੋਦ ਸ੍ਵਾਦ ਆਨੰਦਾ ॥
29 ਮਤਿ ਸਤ ਭਾਇ ਭਗਤਿ ਗੋਬਿੰਦਾ ॥
30 ਕੀਰਤਿ ਕਰਮ ਕਾਰ ਨਿਜ ਸੰਦਾ ॥
31 ਅੰਤਰਿ ਰਵਤੌ ਰਾਜ ਰਵਿੰਦਾ ॥੨॥
32 ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥
33 ਦੀਨਾ ਨਾਥੁ ਪੀਉ ਬਨਵਾਰੀ ॥
34 ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥
35 ਤ੍ਰਿਪਤਿ ਤਰੰਗ ਤਤੁ ਬੀਚਾਰੀ ॥੩॥
36 ਅਕਥੌ ਕਥਉ ਕਿਆ ਮੈ ਜੋਰੁ ॥
37 ਭਗਤਿ ਕਰੀ ਕਰਾਇਹਿ ਮੋਰ ॥
38 ਅੰਤਰਿ ਵਸੈ ਚੂਕੈ ਮੈ ਮੋਰ ॥
39 ਕਿਸੁ ਸੇਵੀ ਦੂਜਾ ਨਹੀ ਹੋਰੁ ॥੪॥
40 ਗੁਰ ਕਾ ਸਬਦੁ ਮਹਾ ਰਸੁ ਮੀਠਾ ॥
41 ਐਸਾ ਅੰਮ੍ਰਿਤੁ ਅੰਤਰਿ ਡੀਠਾ ॥
42 ਜਿਨਿ ਚਾਖਿਆ ਪੂਰਾ ਪਦੁ ਹੋਇ ॥
43 ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥੫॥੧੪॥
44 ਪ੍ਰਭਾਤੀ ਮਹਲਾ ੧ ॥
45 ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥
46 ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥
47 ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥
48 ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥੧॥ ਰਹਾਉ ॥
49 ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥
50 ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥