Ang 1333
1 ਹਰਿ ਹਰਿ ਨਾਮੁ ਜਪਹੁ ਜਨ ਭਾਈ ॥
2 ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ ਅਘਾਈ ॥੧॥ ਰਹਾਉ ॥
3 ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ ॥
4 ਸਦਾ ਜਨ ਨਿਰਮਲ ਮੈਲੁ ਨ ਲਾਗੈ ਸਚਿ ਨਾਮਿ ਚਿਤੁ ਲਾਈ ॥੨॥
5 ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ ਵਡਿਆਈ ॥
6 ਅਖੁਟ ਭੰਡਾਰ ਭਰੇ ਕਦੇ ਤੋਟਿ ਨ ਆਵੈ ਸਦਾ ਹਰਿ ਸੇਵਹੁ ਭਾਈ ॥੩॥
7 ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ ॥
8 ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥੪॥੧॥
9 ਪ੍ਰਭਾਤੀ ਮਹਲਾ ੩ ॥
10 ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥
11 ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥੧॥
12 ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥
13 ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥੧॥ ਰਹਾਉ ॥
14 ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥
15 ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥
16 ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ ॥
17 ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥
18 ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ ਕਰਣਾ ਜਾਈ ॥
19 ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥੪॥੨॥
20 ਪ੍ਰਭਾਤੀ ਮਹਲਾ ੩ ॥
21 ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥
22 ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥੧॥
23 ਹਰਿ ਜੀਉ ਤੂ ਮੇਰਾ ਇਕੁ ਸੋਈ ॥
24 ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥ ਰਹਾਉ ॥
25 ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥
26 ਸਦਾ ਮੀਠਾ ਕਦੇ ਨ ਫੀਕਾ ਗੁਰਸਬਦੀ ਵੀਚਾਰੁ ॥੨॥
27 ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥
28 ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥੩॥
29 ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ ॥
30 ਨਾਨਕ ਨਾਮੁ ਮਿਲੈ ਵਡਿਆਈ ਗੁਰਸਬਦੀ ਸਚੁ ਪਾਏ ॥੪॥੩॥
31 ਪ੍ਰਭਾਤੀ ਮਹਲਾ ੩ ॥
32 ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥
33 ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥
34 ਹਰਿ ਜੀਉ ਸਦਾ ਤੇਰੀ ਸਰਣਾਈ ॥
35 ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥
36 ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ ॥