Ang 136
1 ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥
2 ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥
3 ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥
4 ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥
5 ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥
6 ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥
7 ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥
8 ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥
9 ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥
10 ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥
11 ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥
12 ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥
13 ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥
14 ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥
15 ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥
16 ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥
17 ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥
18 ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥
19 ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥
20 ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥
21 ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥
22 ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥
23 ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥
24 ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥
25 ਮਾਝ ਮਹਲਾ ੫ ਦਿਨ ਰੈਣਿ ॥
26 ੴ ਸਤਿਗੁਰ ਪ੍ਰਸਾਦਿ ॥
27 ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥
28 ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥
29 ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥
30 ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥
31 ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥
32 ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥
33 ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥
34 ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥
35 ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥
36 ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥
37 ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ ॥