Ang 1377
1 ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥
2 ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥
3 ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥
4 ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥
5 ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥
6 ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥
7 ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥੨੩੪॥
8 ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥
9 ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥੨੩੫॥
10 ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥
11 ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥੨੩੬॥
12 ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥
13 ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥੨੩੭॥
14 ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥
15 ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥
16 ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥
17 ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥੨੩੯॥
18 ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥
19 ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥
20 ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥
21 ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥੨੪੧॥
22 ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥
23 ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥
24 ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥
25 ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥
26 ਸਲੋਕ ਸੇਖ ਫਰੀਦ ਕੇ ॥
27 ੴ ਸਤਿਗੁਰ ਪ੍ਰਸਾਦਿ ॥
28 ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥
29 ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥
30 ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥
31 ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥
32 ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥
33 ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥
34 ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥
35 ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥
36 ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥
37 ਬੰਨੑਿ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥