Ang 1378
1 ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥
2 ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥੩॥
3 ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥
4 ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥੪॥
5 ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥
6 ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥੫॥
7 ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥
8 ਆਪਨੜੇ ਗਿਰੀਵਾਨ ਮਹਿ ਸਿਰੁ ਨਂੀਵਾਂ ਕਰਿ ਦੇਖੁ ॥੬॥
9 ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨੑਾ ਨ ਮਾਰੇ ਘੁੰਮਿ ॥
10 ਆਪਨੜੈ ਘਰਿ ਜਾਈਐ ਪੈਰ ਤਿਨੑਾ ਦੇ ਚੁੰਮਿ ॥੭॥
11 ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥
12 ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥੮॥
13 ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥
14 ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥੯॥
15 ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥
16 ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ ॥੧੦॥
17 ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥
18 ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ ॥੧੧॥
19 ਫਰੀਦਾ ਕਾਲਂੀ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥
20 ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ ॥੧੨॥
21 ਮਃ ੩ ॥
22 ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ ॥
23 ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ ॥
24 ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੧੩॥
25 ਫਰੀਦਾ ਜਿਨੑ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥
26 ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥੧੪॥
27 ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥
28 ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ ॥੧੫॥
29 ਫਰੀਦਾ ਥੀਉ ਪਵਾਹੀ ਦਭੁ ॥
30 ਜੇ ਸਾਂਈ ਲੋੜਹਿ ਸਭੁ ॥
31 ਇਕੁ ਛਿਜਹਿ ਬਿਆ ਲਤਾੜੀਅਹਿ ॥
32 ਤਾਂ ਸਾਈ ਦੈ ਦਰਿ ਵਾੜੀਅਹਿ ॥੧੬॥
33 ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥
34 ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥੧੭॥
35 ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥
36 ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥੧੮॥
37 ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ ॥
38 ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥੧੯॥
39 ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮੑਿ ॥
40 ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥੨੦॥
41 ਫਰੀਦਾ ਰਾਤੀ ਵਡੀਆਂ ਧੁਖਿ ਧੁਖਿ ਉਠਨਿ ਪਾਸ ॥