Ang 1390
1 ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ ॥
2 ਗਾਵੈ ਗੁਣ ਸੇਸੁ ਸਹਸ ਜਿਹਬਾ ਰਸ ਆਦਿ ਅੰਤਿ ਲਿਵ ਲਾਗਿ ਧੁਨਾ ॥
3 ਗਾਵੈ ਗੁਣ ਮਹਾਦੇਉ ਬੈਰਾਗੀ ਜਿਨਿ ਧਿਆਨ ਨਿਰੰਤਰਿ ਜਾਣਿਓ ॥
4 ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੫॥
5 ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ ॥
6 ਸ੍ਰਿਸਟਿ ਸਗਲ ਉਧਰੀ ਨਾਮਿ ਲੇ ਤਰਿਓ ਨਿਰੰਤਰਿ ॥
7 ਗੁਣ ਗਾਵਹਿ ਸਨਕਾਦਿ ਆਦਿ ਜਨਕਾਦਿ ਜੁਗਹ ਲਗਿ ॥
8 ਧੰਨਿ ਧੰਨਿ ਗੁਰੁ ਧੰਨਿ ਜਨਮੁ ਸਕਯਥੁ ਭਲੌ ਜਗਿ ॥
9 ਪਾਤਾਲ ਪੁਰੀ ਜੈਕਾਰ ਧੁਨਿ ਕਬਿ ਜਨ ਕਲ ਵਖਾਣਿਓ ॥
10 ਹਰਿ ਨਾਮ ਰਸਿਕ ਨਾਨਕ ਗੁਰ ਰਾਜੁ ਜੋਗੁ ਤੈ ਮਾਣਿਓ ॥੬॥
11 ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ॥
12 ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ॥
13 ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥
14 ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥
15 ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ ॥
16 ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥੭॥
17 ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ ॥
18 ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ ॥
19 ਭਗਤੁ ਬੇਣਿ ਗੁਣ ਰਵੈ ਸਹਜਿ ਆਤਮ ਰੰਗੁ ਮਾਣੈ ॥
20 ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਨ ਜਾਣੈ ॥
21 ਸੁਖਦੇਉ ਪਰੀਖੵਤੁ ਗੁਣ ਰਵੈ ਗੋਤਮ ਰਿਖਿ ਜਸੁ ਗਾਇਓ ॥
22 ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥੮॥
23 ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ ॥
24 ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥
25 ਗੁਣ ਗਾਵੈ ਮੁਨਿ ਬੵਾਸੁ ਜਿਨਿ ਬੇਦ ਬੵਾਕਰਣ ਬੀਚਾਰਿਅ ॥
26 ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ ॥
27 ਬ੍ਰਹਮੰਡ ਖੰਡ ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ ॥
28 ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥੯॥
29 ਗੁਣ ਗਾਵਹਿ ਨਵ ਨਾਥ ਧੰਨਿ ਗੁਰੁ ਸਾਚਿ ਸਮਾਇਓ ॥
30 ਮਾਂਧਾਤਾ ਗੁਣ ਰਵੈ ਜੇਨ ਚਕ੍ਰਵੈ ਕਹਾਇਓ ॥
31 ਗੁਣ ਗਾਵੈ ਬਲਿ ਰਾਉ ਸਪਤ ਪਾਤਾਲਿ ਬਸੰਤੌ ॥
32 ਭਰਥਰਿ ਗੁਣ ਉਚਰੈ ਸਦਾ ਗੁਰ ਸੰਗਿ ਰਹੰਤੌ ॥
33 ਦੂਰਬਾ ਪਰੂਰਉ ਅੰਗਰੈ ਗੁਰ ਨਾਨਕ ਜਸੁ ਗਾਇਓ ॥
34 ਕਬਿ ਕਲ ਸੁਜਸੁ ਨਾਨਕ ਗੁਰ ਘਟਿ ਘਟਿ ਸਹਜਿ ਸਮਾਇਓ ॥੧੦॥