Ang 1398
1 ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥
2 ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥
3 ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ ਨਿਵਾਸੁ ॥
4 ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥
5 ਗੁਰੁ ਜਿਨੑ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥
6 ਜਿਨੑ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥
7 ਗੁਰੁ ਜਿਨੑ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥
8 ਜਿਨੑ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥
9 ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥
10 ਸ੍ਰੀ ਗੁਰੂ ਸਰਣਿ ਭਜੁ ਕਲੵ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥
11 ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥
12 ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥
13 ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥
14 ਇਹੁ ਰਾਜ ਜੋਗ ਗੁਰ ਰਾਮਦਾਸ ਤੁਮੑ ਹੂ ਰਸੁ ਜਾਣੇ ॥੧੨॥
15 ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥
16 ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥
17 ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥
18 ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥
19 ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੑੁ ਤਿਨੑ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥
20 ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥
21 ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ ਧਾਵੈ ਪਲਕ ਨ ਸੋਵੈ ਜੀਉ ॥
22 ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ ਮੈਲੁ ਧੋਵੈ ਜੀਉ ॥
23 ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥
24 ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥
25 ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥
26 ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥
27 ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧੵਾਈ ਹੈ ॥
28 ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥
29 ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥
30 ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥
31 ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥