Ang 1413
1 ਸਲੋਕ ਮਹਲਾ ੩ ॥
2 ੴ ਸਤਿਗੁਰ ਪ੍ਰਸਾਦਿ ॥
3 ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥
4 ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥
5 ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥
6 ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥
7 ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥
8 ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥
9 ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥
10 ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥
11 ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥
12 ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥
13 ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥
14 ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥
15 ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥
16 ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥
17 ਜਿਨੑਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥
18 ਮਨਮੁਖ ਬੰਨੑਿ ਚਲਾਈਅਹਿ ਨਾ ਮਿਲਹੀ ਵਗਿ ਸਗਿ ॥
19 ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥
20 ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥
21 ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥
22 ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥
23 ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥
24 ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥
25 ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥
26 ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥
27 ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥
28 ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥
29 ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥
30 ਗੁਰਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥
31 ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥
32 ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥
33 ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥
34 ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥
35 ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥
36 ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥
37 ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥