Ang 1416
1 ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥
2 ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥
3 ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥
4 ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥
5 ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥
6 ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥
7 ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥
8 ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥
9 ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥
10 ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥
11 ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥
12 ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥
13 ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥
14 ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥
15 ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥੨੯॥
16 ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥
17 ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥
18 ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨੑਿ ॥
19 ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨੑਿ ॥੩੦॥
20 ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥
21 ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥
22 ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥
23 ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥
24 ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥
25 ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥
26 ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥
27 ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥
28 ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥
29 ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥
30 ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥
31 ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥
32 ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥
33 ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥
34 ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥
35 ਅੰਤਰਿ ਆਇ ਵਸੈ ਗੁਰਸਬਦੁ ਵੀਚਾਰੈ ਕੋਇ ॥