Sri Guru Granth Sahib Ji

Ang 254

অনুবাদ বদলান

1 ਸਲੋਕੁ ॥

2 ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥

3 ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥

4 ਪਉੜੀ ॥

5 ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥

6 ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥

7 ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥

8 ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥

9 ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥

10 ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥

11 ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥

12 ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥

13 ਸਲੋਕੁ ॥

14 ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥

15 ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥

16 ਪਉੜੀ ॥

17 ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥

18 ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥

19 ਘੂਲਹਿ ਤਉ ਮਨ ਜਉ ਆਵਹਿ ਸਰਨਾ ॥

20 ਨਾਮ ਤਤੁ ਕਲਿ ਮਹਿ ਪੁਨਹਚਰਨਾ ॥

21 ਘਾਲਿ ਘਾਲਿ ਅਨਿਕ ਪਛੁਤਾਵਹਿ ॥

22 ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥

23 ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥

24 ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥

25 ਸਲੋਕੁ ॥

26 ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥

27 ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥

28 ਪਉੜੀ ॥

29 ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥

30 ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥

31 ਙਿਆਨ ਧਿਆਨ ਤਾਹੂ ਕਉ ਆਏ ॥

32 ਕਰਿ ਕਿਰਪਾ ਜਿਹ ਆਪਿ ਦਿਵਾਏ ॥

33 ਙਣਤੀ ਙਣੀ ਨਹੀ ਕੋਊ ਛੂਟੈ ॥

34 ਕਾਚੀ ਗਾਗਰਿ ਸਰਪਰ ਫੂਟੈ ॥

35 ਸੋ ਜੀਵਤ ਜਿਹ ਜੀਵਤ ਜਪਿਆ ॥

36 ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥

37 ਸਲੋਕੁ ॥

38 ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥

39 ਪ੍ਰਗਟ ਭਏ ਆਪਹਿ ਗੋੁਬਿੰਦ ਨਾਨਕ ਸੰਤ ਮਤਾਂਤ ॥੧॥

40 ਪਉੜੀ ॥

41 ਚਚਾ ਚਰਨ ਕਮਲ ਗੁਰ ਲਾਗਾ ॥

42 ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥

43 ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥

44 ਭਈ ਕ੍ਰਿਪਾ ਤਬ ਦਰਸਨੁ ਪਾਇਓ ॥

45 ਚਾਰ ਬਿਚਾਰ ਬਿਨਸਿਓ ਸਭ ਦੂਆ ॥

46 ਸਾਧਸੰਗਿ ਮਨੁ ਨਿਰਮਲ ਹੂਆ ॥

47 ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥

48 ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥

49 ਸਲੋਕੁ ॥

50 ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥

51 ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥

52 ਪਉੜੀ ॥

53 ਛਛਾ ਛੋਹਰੇ ਦਾਸ ਤੁਮਾਰੇ ॥

54 ਦਾਸ ਦਾਸਨ ਕੇ ਪਾਨੀਹਾਰੇ ॥

55 ਛਛਾ ਛਾਰੁ ਹੋਤ ਤੇਰੇ ਸੰਤਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান