Ang 270
1 ਮੁਖਿ ਤਾ ਕੋ ਜਸੁ ਰਸਨ ਬਖਾਨੈ ॥
2 ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥
3 ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥
4 ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥
5 ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥
6 ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥
7 ਲਿਵ ਲਾਵਹੁ ਤਿਸੁ ਰਾਮ ਸਨੇਹੀ ॥
8 ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥
9 ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥
10 ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥
11 ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥
12 ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥
13 ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥
14 ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥
15 ਨਾਨਕ ਤਾ ਕੀ ਭਗਤਿ ਕਰੇਹ ॥੩॥
16 ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥
17 ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥
18 ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥
19 ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥
20 ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥
21 ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥
22 ਜਿਨਿ ਤੇਰੀ ਮਨ ਬਨਤ ਬਨਾਈ ॥
23 ਊਠਤ ਬੈਠਤ ਸਦ ਤਿਸਹਿ ਧਿਆਈ ॥
24 ਤਿਸਹਿ ਧਿਆਇ ਜੋ ਏਕ ਅਲਖੈ ॥
25 ਈਹਾ ਊਹਾ ਨਾਨਕ ਤੇਰੀ ਰਖੈ ॥੪॥
26 ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥
27 ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥
28 ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥
29 ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥
30 ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥
31 ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥
32 ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥
33 ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥
34 ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥
35 ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥
36 ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥
37 ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥
38 ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥
39 ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥
40 ਜਿਹ ਪ੍ਰਸਾਦਿ ਹਸਤ ਕਰ ਚਲਹਿ ॥
41 ਜਿਹ ਪ੍ਰਸਾਦਿ ਸੰਪੂਰਨ ਫਲਹਿ ॥
42 ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥
43 ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥
44 ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥
45 ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥
46 ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥
47 ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥
48 ਜਿਹ ਪ੍ਰਸਾਦਿ ਤੇਰਾ ਪਰਤਾਪੁ ॥
49 ਰੇ ਮਨ ਮੂੜ ਤੂ ਤਾ ਕਉ ਜਾਪੁ ॥
50 ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥
51 ਤਿਸਹਿ ਜਾਨੁ ਮਨ ਸਦਾ ਹਜੂਰੇ ॥
52 ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥
53 ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥
54 ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥
55 ਨਾਨਕ ਜਾਪੁ ਜਪੈ ਜਪੁ ਸੋਇ ॥੭॥
56 ਆਪਿ ਜਪਾਏ ਜਪੈ ਸੋ ਨਾਉ ॥
57 ਆਪਿ ਗਾਵਾਏ ਸੁ ਹਰਿ ਗੁਨ ਗਾਉ ॥