Ang 282
1 ਆਪੇ ਆਪਿ ਸਗਲ ਮਹਿ ਆਪਿ ॥
2 ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥
3 ਅਬਿਨਾਸੀ ਨਾਹੀ ਕਿਛੁ ਖੰਡ ॥
4 ਧਾਰਣ ਧਾਰਿ ਰਹਿਓ ਬ੍ਰਹਮੰਡ ॥
5 ਅਲਖ ਅਭੇਵ ਪੁਰਖ ਪਰਤਾਪ ॥
6 ਆਪਿ ਜਪਾਏ ਤ ਨਾਨਕ ਜਾਪ ॥੬॥
7 ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥
8 ਸਗਲ ਸੰਸਾਰੁ ਉਧਰੈ ਤਿਨ ਮੰਤ ॥
9 ਪ੍ਰਭ ਕੇ ਸੇਵਕ ਸਗਲ ਉਧਾਰਨ ॥
10 ਪ੍ਰਭ ਕੇ ਸੇਵਕ ਦੂਖ ਬਿਸਾਰਨ ॥
11 ਆਪੇ ਮੇਲਿ ਲਏ ਕਿਰਪਾਲ ॥
12 ਗੁਰ ਕਾ ਸਬਦੁ ਜਪਿ ਭਏ ਨਿਹਾਲ ॥
13 ਉਨ ਕੀ ਸੇਵਾ ਸੋਈ ਲਾਗੈ ॥
14 ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥
15 ਨਾਮੁ ਜਪਤ ਪਾਵਹਿ ਬਿਸ੍ਰਾਮੁ ॥
16 ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥
17 ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥
18 ਸਦਾ ਸਦਾ ਬਸੈ ਹਰਿ ਸੰਗਿ ॥
19 ਸਹਜ ਸੁਭਾਇ ਹੋਵੈ ਸੋ ਹੋਇ ॥
20 ਕਰਣੈਹਾਰੁ ਪਛਾਣੈ ਸੋਇ ॥
21 ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥
22 ਜੈਸਾ ਸਾ ਤੈਸਾ ਦ੍ਰਿਸਟਾਨਾ ॥
23 ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥
24 ਓਇ ਸੁਖ ਨਿਧਾਨ ਉਨਹੂ ਬਨਿ ਆਏ ॥
25 ਆਪਸ ਕਉ ਆਪਿ ਦੀਨੋ ਮਾਨੁ ॥
26 ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥
27 ਸਲੋਕੁ ॥
28 ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥
29 ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥
30 ਅਸਟਪਦੀ ॥
31 ਟੂਟੀ ਗਾਢਨਹਾਰ ਗੋੁਪਾਲ ॥
32 ਸਰਬ ਜੀਆ ਆਪੇ ਪ੍ਰਤਿਪਾਲ ॥
33 ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥
34 ਤਿਸ ਤੇ ਬਿਰਥਾ ਕੋਈ ਨਾਹਿ ॥
35 ਰੇ ਮਨ ਮੇਰੇ ਸਦਾ ਹਰਿ ਜਾਪਿ ॥
36 ਅਬਿਨਾਸੀ ਪ੍ਰਭੁ ਆਪੇ ਆਪਿ ॥
37 ਆਪਨ ਕੀਆ ਕਛੂ ਨ ਹੋਇ ॥
38 ਜੇ ਸਉ ਪ੍ਰਾਨੀ ਲੋਚੈ ਕੋਇ ॥
39 ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥
40 ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥
41 ਰੂਪਵੰਤੁ ਹੋਇ ਨਾਹੀ ਮੋਹੈ ॥
42 ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥
43 ਧਨਵੰਤਾ ਹੋਇ ਕਿਆ ਕੋ ਗਰਬੈ ॥
44 ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥
45 ਅਤਿ ਸੂਰਾ ਜੇ ਕੋਊ ਕਹਾਵੈ ॥
46 ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥
47 ਜੇ ਕੋ ਹੋਇ ਬਹੈ ਦਾਤਾਰੁ ॥
48 ਤਿਸੁ ਦੇਨਹਾਰੁ ਜਾਨੈ ਗਾਵਾਰੁ ॥
49 ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥
50 ਨਾਨਕ ਸੋ ਜਨੁ ਸਦਾ ਅਰੋਗੁ ॥੨॥
51 ਜਿਉ ਮੰਦਰ ਕਉ ਥਾਮੈ ਥੰਮਨੁ ॥
52 ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥
53 ਜਿਉ ਪਾਖਾਣੁ ਨਾਵ ਚੜਿ ਤਰੈ ॥
54 ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥
55 ਜਿਉ ਅੰਧਕਾਰ ਦੀਪਕ ਪਰਗਾਸੁ ॥
56 ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥
57 ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥
58 ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥
59 ਤਿਨ ਸੰਤਨ ਕੀ ਬਾਛਉ ਧੂਰਿ ॥
60 ਨਾਨਕ ਕੀ ਹਰਿ ਲੋਚਾ ਪੂਰਿ ॥੩॥
61 ਮਨ ਮੂਰਖ ਕਾਹੇ ਬਿਲਲਾਈਐ ॥