Ang 305
1 ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥
2 ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥
3 ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥
4 ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥
5 ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥
6 ਮਃ ੪ ॥
7 ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥
8 ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥
9 ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥
10 ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥
11 ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥
12 ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥
13 ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥
14 ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥
15 ਪਉੜੀ ॥
16 ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥
17 ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥
18 ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥
19 ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥
20 ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥
21 ਸਲੋਕ ਮਃ ੪ ॥
22 ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥
23 ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥
24 ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥
25 ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥
26 ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥
27 ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥
28 ਮਃ ੪ ॥
29 ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥
30 ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥
31 ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥
32 ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥
33 ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥