Ang 369
1 ੴ ਸਤਿਗੁਰ ਪ੍ਰਸਾਦਿ ॥
2 ਰਾਗੁ ਆਸਾ ਘਰੁ ੮ ਕੇ ਕਾਫੀ₂ ਮਹਲਾ ੪ ॥
3 ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥
4 ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥
5 ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥
6 ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ ॥
7 ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥
8 ਚਲਣੁ ਅਜੁ ਕਿ ਕਲੑਿ ਧੁਰਹੁ ਫੁਰਮਾਇਆ ॥੨॥
9 ਬਿਰਥਾ ਜਨਮੁ ਤਿਨਾ ਜਿਨੑੀ ਨਾਮੁ ਵਿਸਾਰਿਆ ॥
10 ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥
11 ਜੀਵਣਿ ਮਰਣਿ ਸੁਖੁ ਹੋਇ ਜਿਨੑਾ ਗੁਰੁ ਪਾਇਆ ॥
12 ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥
13 ਆਸਾ ਮਹਲਾ ੪ ॥
14 ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥
15 ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥
16 ਜਿਨੑ ਧੁਰਿ ਲਿਖਿਆ ਲੇਖੁ ਤਿਨੑੀ ਨਾਮੁ ਕਮਾਇਆ ॥
17 ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥
18 ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥
19 ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥
20 ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥
21 ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥
22 ਨਾਨਕ ਆਪੇ ਆਪਿ ਆਪਿ ਖੁਆਈਐ ॥
23 ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥
24 ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ ॥
25 ੴ ਸਤਿਗੁਰ ਪ੍ਰਸਾਦਿ ॥
26 ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥
27 ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥
28 ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥
29 ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥
30 ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥
31 ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥
32 ਆਸਾਵਰੀ ਮਹਲਾ ੪ ॥
33 ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥
34 ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥
35 ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥
36 ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥