Ang 493
1 ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥
2 ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥
3 ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥
4 ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨੑ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥੪॥੨॥
5 ਗੂਜਰੀ ਮਹਲਾ ੪ ॥
6 ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥
7 ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥
8 ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥
9 ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥
10 ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥
11 ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥
12 ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥
13 ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥
14 ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥
15 ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥
16 ਗੂਜਰੀ ਮਹਲਾ ੪ ॥
17 ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥
18 ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥
19 ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥
20 ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥
21 ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥
22 ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥
23 ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥
24 ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥
25 ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥
26 ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥
27 ਗੂਜਰੀ ਮਹਲਾ ੪ ॥
28 ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥
29 ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨੑਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥
30 ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥
31 ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥