Ang 499
1 ਬਲਵੰਤਿ ਬਿਆਪਿ ਰਹੀ ਸਭ ਮਹੀ ॥
2 ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥
3 ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥
4 ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥੨॥੫॥੧੪॥
5 ਗੂਜਰੀ ਮਹਲਾ ੫ ॥
6 ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥
7 ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥
8 ਠਾਕੁਰ ਹੋਏ ਆਪਿ ਦਇਆਲ ॥
9 ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥
10 ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥
11 ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥
12 ਗੂਜਰੀ ਮਹਲਾ ੫ ॥
13 ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥
14 ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥
15 ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥
16 ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ ॥੧॥ ਰਹਾਉ ॥
17 ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ ॥
18 ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥
19 ਗੂਜਰੀ ਮਹਲਾ ੫ ॥
20 ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥
21 ਮਨ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥੧॥
22 ਸਾਜਨ ਐਸੋ ਸੰਤੁ ਸਹਾਈ ॥
23 ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥੧॥ ਰਹਾਉ ॥
24 ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥
25 ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥੨॥੮॥੧੭॥
26 ਗੂਜਰੀ ਮਹਲਾ ੫ ॥
27 ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥
28 ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥੧॥
29 ਧਿਆਈਐ ਅਪਨੋ ਸਦਾ ਹਰੀ ॥
30 ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥੧॥ ਰਹਾਉ ॥
31 ਤੁਮੑਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮੑਾਰੈ ਪਰੀ ॥
32 ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥੨॥੯॥੧੮॥
33 ਗੂਜਰੀ ਮਹਲਾ ੫ ॥
34 ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥
35 ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥੧॥
36 ਠਾਕੁਰ ਜਾ ਸਿਮਰਾ ਤੂੰ ਤਾਹੀ ॥
37 ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥
38 ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥
39 ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥