Ang 502
1 ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥
2 ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥
3 ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥
4 ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥
5 ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥
6 ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥
7 ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥
8 ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥
9 ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥
10 ਗੂਜਰੀ ਮਹਲਾ ੫ ॥
11 ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥
12 ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥
13 ਮਨਿ ਤਨਿ ਬਾਛੀਐ ਜਨ ਧੂਰਿ ॥
14 ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥
15 ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥
16 ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥
17 ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥
18 ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥
19 ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥
20 ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥
21 ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥
22 ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥
23 ਗੂਜਰੀ ਮਹਲਾ ੫ ਘਰੁ ੪ ਦੁਪਦੇ ॥
24 ੴ ਸਤਿਗੁਰ ਪ੍ਰਸਾਦਿ ॥
25 ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥
26 ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥
27 ਮਨ ਚਰਣਾਰਬਿੰਦ ਉਪਾਸ ॥
28 ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥
29 ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥
30 ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥
31 ਗੂਜਰੀ ਮਹਲਾ ੫ ॥
32 ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥
33 ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥
34 ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥
35 ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥
36 ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥