Ang 506
1 ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥
2 ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥
3 ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥
4 ਗੂਜਰੀ ਮਹਲਾ ੩ ਘਰੁ ੧ ॥
5 ੴ ਸਤਿਗੁਰ ਪ੍ਰਸਾਦਿ ॥
6 ਨਿਰਤਿ ਕਰੀ ਇਹੁ ਮਨੁ ਨਚਾਈ ॥
7 ਗੁਰ ਪਰਸਾਦੀ ਆਪੁ ਗਵਾਈ ॥
8 ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥੧॥
9 ਨਾਚੁ ਰੇ ਮਨ ਗੁਰ ਕੈ ਆਗੈ ॥
10 ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ ਰਹਾਉ ॥
11 ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥
12 ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥
13 ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥
14 ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥੩॥
15 ਸੁਰਿ ਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ ॥
16 ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥
17 ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥
18 ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥੫॥
19 ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥
20 ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥੬॥
21 ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥
22 ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥੭॥
23 ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥
24 ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥੮॥
25 ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ ॥
26 ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥੯॥
27 ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥
28 ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥
29 ਗੂਜਰੀ ਮਹਲਾ ੪ ਘਰੁ ੨ ॥
30 ੴ ਸਤਿਗੁਰ ਪ੍ਰਸਾਦਿ ॥
31 ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥
32 ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥
33 ਮਨ ਰੇ ਹਰਿ ਕੀਰਤਿ ਤਰੁ ਤਾਰੀ ॥
34 ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥