Ang 520
1 ਸਲੋਕ ਮਃ ੫ ॥
2 ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥
3 ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥
4 ਮਃ ੫ ॥
5 ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥
6 ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥੨॥
7 ਪਉੜੀ ॥
8 ਹੋਵੈ ਸੁਖੁ ਘਣਾ ਦਯਿ ਧਿਆਇਐ ॥
9 ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥
10 ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥
11 ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥
12 ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥
13 ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥
14 ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥
15 ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥
16 ਸਲੋਕ ਮਃ ੫ ॥
17 ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
18 ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
19 ਮਃ ੫ ॥
20 ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥
21 ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
22 ਪਉੜੀ ॥
23 ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥
24 ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
25 ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥
26 ਬੰਧਨ ਖੋਲਨੑਿ ਸੰਤ ਦੂਤ ਸਭਿ ਜਾਹਿ ਛਪਿ ॥
27 ਤਿਸੁ ਸਿਉ ਲਾਇਨੑਿ ਰੰਗੁ ਜਿਸ ਦੀ ਸਭ ਧਾਰੀਆ ॥
28 ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥
29 ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥
30 ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
31 ਸਲੋਕ ਮਃ ੫ ॥
32 ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥
33 ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥
34 ਮਃ ੫ ॥
35 ਸਚੀ ਬੈਸਕ ਤਿਨੑਾ ਸੰਗਿ ਜਿਨ ਸੰਗਿ ਜਪੀਐ ਨਾਉ ॥
36 ਤਿਨੑ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥
37 ਪਉੜੀ ॥
38 ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥
39 ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥
40 ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥
41 ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥
42 ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥
43 ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥
44 ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥
45 ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥
46 ਸਲੋਕੁ ਮਃ ੫ ॥
47 ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥
48 ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥੧॥