Ang 562
1 ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥
2 ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥
3 ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥
4 ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥
5 ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥
6 ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥
7 ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥
8 ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥
9 ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥
10 ਵਡਹੰਸੁ ਮਹਲਾ ੫ ਘਰੁ ੧ ॥
11 ੴ ਸਤਿਗੁਰ ਪ੍ਰਸਾਦਿ ॥
12 ਅਤਿ ਊਚਾ ਤਾ ਕਾ ਦਰਬਾਰਾ ॥
13 ਅੰਤੁ ਨਾਹੀ ਕਿਛੁ ਪਾਰਾਵਾਰਾ ॥
14 ਕੋਟਿ ਕੋਟਿ ਕੋਟਿ ਲਖ ਧਾਵੈ ॥
15 ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥
16 ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥
17 ਲਾਖ ਭਗਤ ਜਾ ਕਉ ਆਰਾਧਹਿ ॥
18 ਲਾਖ ਤਪੀਸਰ ਤਪੁ ਹੀ ਸਾਧਹਿ ॥
19 ਲਾਖ ਜੋਗੀਸਰ ਕਰਤੇ ਜੋਗਾ ॥
20 ਲਾਖ ਭੋਗੀਸਰ ਭੋਗਹਿ ਭੋਗਾ ॥੨॥
21 ਘਟਿ ਘਟਿ ਵਸਹਿ ਜਾਣਹਿ ਥੋਰਾ ॥
22 ਹੈ ਕੋਈ ਸਾਜਣੁ ਪਰਦਾ ਤੋਰਾ ॥
23 ਕਰਉ ਜਤਨ ਜੇ ਹੋਇ ਮਿਹਰਵਾਨਾ ॥
24 ਤਾ ਕਉ ਦੇਈ ਜੀਉ ਕੁਰਬਾਨਾ ॥੩॥
25 ਫਿਰਤ ਫਿਰਤ ਸੰਤਨ ਪਹਿ ਆਇਆ ॥
26 ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥
27 ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥
28 ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥
29 ਵਡਹੰਸੁ ਮਹਲਾ ੫ ॥
30 ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥
31 ਹਉ ਬਲਿਹਾਰੀ ਸਤਿਗੁਰ ਚਰਣਾ ॥੧॥
32 ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥
33 ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥
34 ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥
35 ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥੨॥
36 ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥
37 ਆਇ ਨ ਜਾਵੈ ਮੇਰਾ ਪ੍ਰਭੁ ਅਬਿਨਾਸੀ ॥੩॥
38 ਤੁਮ ਮਿਹਰਵਾਨ ਦਾਸ ਹਮ ਦੀਨਾ ॥
39 ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥
40 ਵਡਹੰਸੁ ਮਹਲਾ ੫ ॥
41 ਤੂ ਬੇਅੰਤੁ ਕੋ ਵਿਰਲਾ ਜਾਣੈ ॥
42 ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥
43 ਸੇਵਕ ਕੀ ਅਰਦਾਸਿ ਪਿਆਰੇ ॥