Ang 697
1 ਜੈਤਸਰੀ ਮਃ ੪ ॥
2 ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥
3 ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥
4 ਮੇਰਾ ਮਨੁ ਆਲਸੀਆ ਉਘਲਾਨਾ ॥
5 ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥
6 ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥
7 ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥
8 ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥
9 ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥
10 ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥
11 ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥
12 ਜੈਤਸਰੀ ਮਹਲਾ ੪ ॥
13 ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥
14 ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥
15 ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥
16 ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥
17 ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥
18 ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥
19 ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥
20 ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥
21 ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥
22 ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥
23 ਜੈਤਸਰੀ ਮਹਲਾ ੪ ॥
24 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥
25 ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥
26 ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥
27 ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥
28 ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥
29 ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
30 ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥
31 ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥