Sri Guru Granth Sahib Ji

Ang 72

অনুবাদ বদলান

1 ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥

2 ਸਤਸੰਗਤਿ ਕੈਸੀ ਜਾਣੀਐ ॥

3 ਜਿਥੈ ਏਕੋ ਨਾਮੁ ਵਖਾਣੀਐ ॥

4 ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥

5 ਇਹੁ ਜਗਤੁ ਭਰਮਿ ਭੁਲਾਇਆ ॥

6 ਆਪਹੁ ਤੁਧੁ ਖੁਆਇਆ ॥

7 ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥

8 ਦੋਹਾਗਣੀ ਕਿਆ ਨੀਸਾਣੀਆ ॥

9 ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥

10 ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥

11 ਸੋਹਾਗਣੀ ਕਿਆ ਕਰਮੁ ਕਮਾਇਆ ॥

12 ਪੂਰਬਿ ਲਿਖਿਆ ਫਲੁ ਪਾਇਆ ॥

13 ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥

14 ਹੁਕਮੁ ਜਿਨਾ ਨੋ ਮਨਾਇਆ ॥

15 ਤਿਨ ਅੰਤਰਿ ਸਬਦੁ ਵਸਾਇਆ ॥

16 ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥

17 ਜਿਨਾ ਭਾਣੇ ਕਾ ਰਸੁ ਆਇਆ ॥

18 ਤਿਨ ਵਿਚਹੁ ਭਰਮੁ ਚੁਕਾਇਆ ॥

19 ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥

20 ਸਤਿਗੁਰਿ ਮਿਲਿਐ ਫਲੁ ਪਾਇਆ ॥

21 ਜਿਨਿ ਵਿਚਹੁ ਅਹਕਰਣੁ ਚੁਕਾਇਆ ॥

22 ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥

23 ਅੰਮ੍ਰਿਤੁ ਤੇਰੀ ਬਾਣੀਆ ॥

24 ਤੇਰਿਆ ਭਗਤਾ ਰਿਦੈ ਸਮਾਣੀਆ ॥

25 ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥

26 ਸਤਿਗੁਰੁ ਮਿਲਿਆ ਜਾਣੀਐ ॥

27 ਜਿਤੁ ਮਿਲਿਐ ਨਾਮੁ ਵਖਾਣੀਐ ॥

28 ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥

29 ਹਉ ਸਤਿਗੁਰ ਵਿਟਹੁ ਘੁਮਾਇਆ ॥

30 ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥

31 ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥

32 ਤੂੰ ਸਭਨਾ ਮਾਹਿ ਸਮਾਇਆ ॥

33 ਤਿਨਿ ਕਰਤੈ ਆਪੁ ਲੁਕਾਇਆ ॥

34 ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥

35 ਆਪੇ ਖਸਮਿ ਨਿਵਾਜਿਆ ॥

36 ਜੀਉ ਪਿੰਡੁ ਦੇ ਸਾਜਿਆ ॥

37 ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥

38 ਸਭਿ ਸੰਜਮ ਰਹੇ ਸਿਆਣਪਾ ॥

39 ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥

40 ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥

41 ਮੇਰੇ ਗੁਣ ਅਵਗਨ ਨ ਬੀਚਾਰਿਆ ॥

42 ਪ੍ਰਭਿ ਅਪਣਾ ਬਿਰਦੁ ਸਮਾਰਿਆ ॥

43 ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥੧੮॥

44 ਮੈ ਮਨਿ ਤਨਿ ਪ੍ਰਭੂ ਧਿਆਇਆ ॥

45 ਜੀਇ ਇਛਿਅੜਾ ਫਲੁ ਪਾਇਆ ॥

46 ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥੧੯॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান